ਕਿਸਾਨਾਂ ਨੇ ਕੀਤਾ ਸਾਬਕਾ ਕਾਂਗਰਸੀ ਵਿਧਾਇਕ ਦਾ ਵਿਰੋਧ
Published : Jul 16, 2021, 12:35 am IST
Updated : Jul 16, 2021, 12:35 am IST
SHARE ARTICLE
image
image

ਕਿਸਾਨਾਂ ਨੇ ਕੀਤਾ ਸਾਬਕਾ ਕਾਂਗਰਸੀ ਵਿਧਾਇਕ ਦਾ ਵਿਰੋਧ

ਸਰਦੂਲਗੜ੍ਹ, 15 ਜੁਲਾਈ (ਵਿਨੋਦ ਜੈਨ): ਜਿਲ੍ਹਾ ਦੇ ਪਿੰਡ ਤਲਵੰਡੀ ਅਕਲੀਆ ਵਿਖੇ ਕਿਸੇ ਔਰਤ ਦੀ ਮੌਤ ਦੇ ਭੋਗ ਤੇ ਅਫ਼ਸੋਸ ਕਰਨ ਲਈ ਗਏ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਅਤੇ ਕਿਸਾਨ ਯੂਨੀਅਨ ਵਲੋਂ ਕਾਂਗਰਸ ਪਾਰਟੀ ਵਿਰੁਧ ਨਾਹਰੇਬਾਜ਼ੀ ਕੀਤੀ ਅਤੇ ਕਿਸਾਨ ਆਗੂ ਦਾ ਕਹਿਣਾ ਸੀ ਕਿ ਜਿੰਨਾ ਚਿਰ ਸਰਕਾਰ ਵਲੋਂ ਖੇਤੀ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਨਾ ਚਿਰ ਤਕ ਸਾਰੀਆਂ ਪਾਰਟੀਆਂ ਦਾ ਵਿਰੋਧ ਕੀਤਾ ਜਾਵੇਗਾ। 
ਕਿਸਾਨਾ ਦਾ ਕਹਿਣਾ ਹੈ ਕਿ 6 ਮਹੀਨੇ ਪਹਿਲਾ ਪਿੰਡ ਵਾਸੀਆਂ ਅਤੇ ਕਿਸਾਨਾਂ ਵਲੋਂ ਪੋਸਟਰ ਲਗਾਏ ਗਏ ਸਨ ਕਿ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡ ਵਿਚ ਦਾਖ਼ਲ ਨਹੀਂ ਹੋਣ ਦਿਤਾ ਜਾਵੇਗਾ। ਉਸ ਤਹਿਤ ਹੀ ਅੱਜ ਅਜੀਤ ਇੰਦਰ ਸਿੰਘ ਮੋਫ਼ਰ ਦਾ ਵਿਰੋਧ ਕੀਤਾ ਗਿਆ ਹੈ। ਉਧਰ ਜਿਸ ਪ੍ਰਵਾਰ ਵਿਚ ਮੋਤ ਹੋਈ ਸੀ ਉਸ ਪ੍ਰਵਾਰ ਦਾ ਕਹਿਣਾ ਹੈ ਕਿ ਅਜੀਤ ਇੰਦਰ ਸਿੰਘ ਮੋਫ਼ਰ ਸਾਡੇ ਪ੍ਰਵਾਰ ਨਾਲ ਦੁੱਖ ਸਾਂਝਾ ਕਰਨ ਆਏ ਸੀ ਕੱੁਝ ਕਿ ਵਿਅਕਤੀਆਂ ਵਲੋਂ ਇਹ ਕੋਝੀ ਹਰਕਤ ਕੀਤੀ ਗਈ ਹੈ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਤਂੋ ਮੰਗ ਕੀਤੀ ਹੈ ਕਿ ਅਜਿਹੇ ਕੋਝੀ ਹਰਕਤ ਕਰਨ ਵਾਲਿਆਂ ਨੂੰ ਨੱਥ ਪਾਈ ਜਾਵੇ ਤਾਕਿ ਕਿਸਾਨ ਅੰਦਲੋਨ ਬਦਨਾਮ ਨਾ ਹੋਵੇ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement