ਕੈਪਟਨ ਦੀ ਕੋਠੀ ਘੇਰਨ ਆਏ ਭਾਜਪਾ ਐਸ.ਸੀ.ਮੋਰਚੇ ਦੇ ਕਾਰਕੁਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ
Published : Jul 16, 2021, 7:05 am IST
Updated : Jul 16, 2021, 7:05 am IST
SHARE ARTICLE
image
image

ਕੈਪਟਨ ਦੀ ਕੋਠੀ ਘੇਰਨ ਆਏ ਭਾਜਪਾ ਐਸ.ਸੀ.ਮੋਰਚੇ ਦੇ ਕਾਰਕੁਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ


ਚੰਡੀਗੜ੍ਹ, 15 ਜੁਲਾਈ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਕੋਠੀ ਦੇ ਘਿਰਾਉ ਲਈ ਮਾਰਚ ਕਰ ਕੇ ਅੱਗੇ ਵਧਣ ਦਾ ਯਤਨ ਕਰ ਰਹੇ ਪੰਜਾਬ ਭਾਜਪਾ ਐਸ.ਸੀ. ਮੋਰਚੇ ਦੇ ਕਾਰਕੁੰਨਾਂ ਤੇ ਆਗੂਆਂ ਨੂੰ  ਪੁਲਿਸ ਨੇ ਤਾਕਤ ਦੀ ਵਰਤੋਂ ਕਰਦਿਆਂ ਜਲ ਤੋਪਾਂ ਨਾਲ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰ ਕੇ ਖਦੇੜ ਦਿਤਾ | ਇਸ ਕਾਰਨ ਭਾਜਪਾ ਐਸ.ਸੀ. ਮੋਰਚੇ ਦੇ ਕਾਰਕੁੰਨ ਕੈਪਟਨ ਦੀ ਕੋਠੀ ਵੱਲ ਜਾਣ ਵਿਚ ਸਫ਼ਲ ਨਹੀਂ ਹੋ ਸਕੇ ਅਤੇ ਉਨ੍ਹਾਂ ਨੂੰ  ਸੈਕਟਰ 25 ਦੇ ਰੈਲੀ ਸਥਾਨ ਨੇੜੇ ਹੀ ਅਪਣਾ ਪ੍ਰਦਰਸ਼ਨ ਖ਼ਤਮ ਕਰ ਕੇ ਵਾਪਸ ਜਾਣਾ ਪਿਆ | ਕੈਪਟਨ ਦੀ ਕੋਠੀ ਵਲ ਕੂਚ ਕਰਨ ਤੋਂ ਪਹਿਲਾਂ ਸੈਕਟਰ 25 ਦੇ ਧਰਨਾ ਸਥਾਨ ਤੇ ਹੋਈ ਰੈਲੀ ਨੂੰ  ਐਸ.ਸੀ. ਮੋਰਚੇ ਦੇ ਆਗੂਆਂ ਤੋਂ ਇਲਾਵਾ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਹ ਸਰਕਾਰ ਚੋਣ ਵਾਅਦੇ ਪੂਰੇ ਕਰਨ ਵਿਚ ਫ਼ੇਲ ਹੋਈ ਹੈ ਤੇ ਕਾਂਗਰਸ ਦੇ ਨੇਤਾ ਲੋਕ ਮਸਲਿਆਂ ਨੂੰ  ਭੁਲਾ ਕੇ ਆਪਸੀ ਲੜਾਈ ਵਿਚ ਲੱਗੇ ਹੋਏ ਹਨ | ਭਾਜਪਾ ਐਸ.ਸੀ. ਮੋਰਚੇ ਦੇ ਆਗੂਆਂ ਨੇ ਦਸਿਆ ਕਿ ਉਨ੍ਹਾਂ ਦਾ ਇਹ ਰੋਸ ਪ੍ਰਦਰਸ਼ਨ ਸੂਬੇ ਵਿਚ ਭਾਜਪਾ ਵਰਕਰਾਂ ਤੇ ਆਗੂਆਂ ਤੇ ਹੋ ਰਹੇ ਹਮਲਿਆਂ ਦੇ ਵਿਰੋਧ ਵਿਚ ਅਤੇ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਵਜ਼ੀਫ਼ੇ ਦੇ ਮੁੱਦੇ ਨੂੰ  ਲੈ ਕੇ ਸੀ |
ਫ਼ੋਟੋ: ਸੰਤੋਖ ਸਿੰਘ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement