ਖ਼ੁਦ ਨੂੰ ਨਕਲੀ ਕਹੇ ਜਾਣ 'ਤੇ ਬੋਲਿਆ ਸੌਦਾ ਸਾਧ, ਮੈਂ ਪਤਲਾ ਕੀ ਹੋ ਗਿਆ ਮੈਨੂੰ ਲੋਕ ਨਕਲੀ ਕਹਿਣ ਲੱਗ ਪਏ
Published : Jul 16, 2022, 12:59 pm IST
Updated : Jul 16, 2022, 12:59 pm IST
SHARE ARTICLE
Sauda Sadh
Sauda Sadh

ਸੌਦਾ ਸਾਧ ਫਿਲਹਾਲ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ 'ਚ ਹੈ।

 

ਚੰਡੀਗੜ੍ਹ - ਜੇਲ੍ਹ ਤੋਂ ਪੈਰੋਲ 'ਤੇ ਆਏ ਡੇਰਾ ਮੁਖੀ ਸੌਦਾ ਸਾਧ ਨੇ ਫਰਜ਼ੀ ਕਹੇ ਜਾਣ 'ਤੇ ਸਪੱਸ਼ਟੀਕਰਨ ਦਿੱਤਾ ਹੈ। ਸਤਿਸੰਗ ਦੌਰਾਨ ਸੌਦਾ ਸਾਧ ਨੇ ਵਿਅੰਗਮਈ ਲਹਿਜੇ ਵਿਚ ਕਿਹਾ ਕਿ ਮੈਂ ਪਤਲਾ ਕੀ ਹੋ ਗਿਆ, ਲੋਕ ਮੈਨੂੰ ਨਕਲੀ ਕਹਿਣ ਲੱਗ ਪਏ। ਦਰਅਸਲ ਚੰਡੀਗੜ੍ਹ, ਅੰਬਾਲਾ ਅਤੇ ਪੰਚਕੂਲਾ ਦੇ ਕੁਝ ਸ਼ਰਧਾਲੂਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨਾਂ ਦਾਇਰ ਕੀਤੀਆਂ ਸਨ। ਜਿਸ 'ਚ ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਪੈਰੋਲ 'ਤੇ ਆਇਆ ਸੌਦਾ ਸਾਧ ਫਰਜ਼ੀ ਹੈ। ਅਸਲੀ ਕਿਤੇ ਅਗਵਾ ਹੋ ਗਿਆ ਹੈ।

Sauda Sadh Sauda Sadh

ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਸੌਦਾ ਸਾਧ ਫਿਲਹਾਲ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ 'ਚ ਹੈ। ਸੌਦਾ ਸਾਧ ਨੇ ਕਿਹਾ ਕਿ ਮੈਂ ਭਾਰਤ ਦੇਸ਼ ਵਿਚ ਰਹਿੰਦਾ ਹਾਂ ਅਤੇ ਕਾਨੂੰਨ ਦੀ ਪਾਲਣ ਕਰਨ ਵਾਲਾ ਵਿਅਕਤੀ ਹਾਂ। ਜੋ ਕਰੋੜਾਂ ਅਤੇ ਅਰਬਾਂ ਸੰਗਤਾਂ ਜੁੜੀਆਂ ਹੋਈਆਂ ਹਨ, ਉਹ ਜਾਣਦੀਆਂ ਹਨ ਕਿ ਉਨ੍ਹਾਂ ਦਾ ਗੁਰੂ ਉਹ ਹੈ ਜਾਂ ਕੋਈ ਹੋਰ। ਸੌਦਾ ਸਾਧ ਨੇ ਕਿਹਾ ਕਿ ਜਦੋਂ ਅਦਾਲਤ ਨੇ ਹੀ ਇਸ ਬਾਰੇ ਸਭ ਕੁਝ ਕਹਿ ਦਿੱਤਾ ਹੈ ਤਾਂ ਸਾਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ।
ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਸੀ ਕਿ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਡੇਰਾ ਮੁਖੀ ਦਾ ਕੱਦ ਇਕ ਇੰਚ ਵਧ ਗਿਆ ਹੈ।

Sauda Sadh came out of Sunaria Jail, gave special message to the devoteesSauda Sadh  

ਉਂਗਲਾਂ ਦੀ ਲੰਬਾਈ ਅਤੇ ਪੈਰਾਂ ਦਾ ਆਕਾਰ ਵੀ ਵਧ ਗਿਆ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਉਸ ਦੇ ਚਿਹਰੇ ਅਤੇ ਹੱਥਾਂ 'ਚ ਮਾਸਕ ਸੀ। ਉਹ ਕੁਝ ਦਿਨ ਪਹਿਲਾਂ ਕੁਝ ਪੁਰਾਣੇ ਦੋਸਤਾਂ ਨੂੰ ਮਿਲਿਆ ਸੀ। ਜਿਸ ਨੂੰ ਉਹ ਪਛਾਣ ਨਹੀਂ ਸਕਿਆ। ਇਸ ਤੋਂ ਸਾਫ਼ ਹੈ ਕਿ ਉਹ ਫਰਜ਼ੀ ਡੇਰਾ ਮੁਖੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਡੇਰਾ ਸ਼ਰਧਾਲੂਆਂ ਨੂੰ ਸਖ਼ਤ ਫਟਕਾਰ ਲਗਾਈ ਸੀ। ਹਾਈਕੋਰਟ ਨੇ ਕਿਹਾ ਕਿ ਇਹ ਸਿਰਫ਼ ਇੱਕ ਫਿਲਮ ਵਿਚ ਹੀ ਸੰਭਵ ਹੈ। ਅਜਿਹਾ ਲਗਦਾ ਹੈ ਕਿ ਜਿਨ੍ਹਾਂ ਨੇ ਪਟੀਸ਼ਨ ਦਾਇਰ ਕੀਤੀ ਸੀ, ਉਨ੍ਹਾਂ ਨੇ ਕੋਵਿਡ ਦੇ ਸਮੇਂ ਕੋਈ ਫਿਲਮ ਦੇਖੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਫਿਲਮ ਨਹੀਂ ਚੱਲ ਰਹੀ। ਹਾਈ ਕੋਰਟ ਅਜਿਹੇ ਮਾਮਲਿਆਂ ਦੀ ਸੁਣਵਾਈ ਲਈ ਨਹੀਂ ਹੈ। ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰਨੀ ਚਾਹੀਦੀ ਹੈ। 2 ਸਾਲ ਪਹਿਲਾਂ ਵੀ ਰਾਮ ਰਹੀਮ ਦੀ ਜਾਂਚ ਸੈਸ਼ਨ ਜੱਜ ਰਾਹੀਂ ਹੋਈ ਸੀ ਅਤੇ ਦੋਸ਼ ਝੂਠੇ ਨਿਕਲੇ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement