ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ 
Published : Jul 16, 2022, 3:19 pm IST
Updated : Jul 16, 2022, 3:19 pm IST
SHARE ARTICLE
Kultar Singh Sandhwan
Kultar Singh Sandhwan

'ਸੂਬੇ ਨੇ ਇਕ ਤਜ਼ਰਬੇਕਾਰ, ਸੁਘੜ, ਸਿਆਣੇ ਅਤੇ ਜ਼ਮੀਨ ਨਾਲ ਜੁੜੇ ਸਿਆਸੀ ਆਗੂ ਨੂੰ ਖੋ ਦਿੱਤਾ ਹੈ'

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੰਤਰੀ ਅਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਥੇ ਹੀ ਉਹਨਾਂ ਨੇ ਆਖਰੀ ਸਾਹ ਲਏ। 

Nirmal Singh KahlonNirmal Singh Kahlon

ਆਪਣੇ ਸ਼ੋਕ ਸੁਨੇਹੇ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਨਾਲ ਸੂਬੇ ਨੇ ਇਕ ਤਜ਼ਰਬੇਕਾਰ, ਸੁਘੜ, ਸਿਆਣੇ ਅਤੇ ਜ਼ਮੀਨ ਨਾਲ ਜੁੜੇ ਸਿਆਸੀ ਆਗੂ ਨੂੰ ਖੋ ਦਿੱਤਾ ਹੈ। ਉਹਨਾਂ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਵੱਲੋਂ ਸਮਾਜਿਕ ਖੇਤਰ ਵਿਚ ਕੀਤੇ ਚੰਗੇ ਕਾਰਜਾਂ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਕੀਤੇ  ਕੰਮਾਂ ਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ। 

Kultar singh sandhwanKultar singh sandhwan

ਸੰਧਵਾਂ ਨੇ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ। ਉਹਨਾਂ ਕਿਹਾ ਕਿ ਪਰਮਾਤਮਾ ਸਾਰੇ ਸਨੇਹੀਆਂ, ਰਿਸ਼ਤੇਦਾਰਾਂ ਅਤੇ ਸਮੱਰਥਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement