ਪੁਲਿਸ ਹਿਰਾਸਤ 'ਚੋਂ ਫਰਾਰ ਹੋਏ ਗੈਂਗਸਟਰ ਮਾਮਲੇ 'ਚ ਵੱਡੀ ਕਾਰਵਾਈ

By : KOMALJEET

Published : Jul 16, 2023, 11:51 am IST
Updated : Jul 16, 2023, 11:51 am IST
SHARE ARTICLE
Punjab News
Punjab News

ਇਕ ASI ਸਮੇਤ 5 ਪੁਲਿਸ ਮੁਲਾਜ਼ਮਾਂ 'ਤੇ FIR 

ਫ਼ਰੀਦਕੋਟ ਹਸਪਤਾਲ ਤੋਂ ਫਰਾਰ ਹੋਇਆ ਸੀ ਬੰਬੀਹਾ ਗੈਂਗ ਦਾ ਗੈਂਗਸਟਰ ਸੁਰਿੰਦਰ ਬਿੱਲਾ

ਫ਼ਰੀਦਕੋਟ : ਪੁਲਿਸ ਹਿਰਾਸਤ ਵਿਚੋਂ ਫਰਾਰ ਹੋਏ ਗੈਂਗਸਟਰ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜ ਪੁਲਿਸ ਮੁਲਾਜ਼ਮਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  'ਚਿੱਟੇ' ਨੇ ਬੁਝਾਇਆ ਘਰ ਦਾ ਚਿਰਾਗ਼

ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਬਿੱਲਾ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਸੀ ਜਿਸ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਪੁਲਿਸ ਨੂੰ ਚਕਮਾ ਦੇ ਕੇ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਮੁਲਾਜ਼ਮਾਂ ਦੀ ਇਸ ਲਾਪਰਵਾਹੀ ਦੇ ਚਲਦੇ ਵਿਭਾਗ ਵਲੋਂ ਇਕ ਏ.ਐਸ.ਆਈ., ਇਕ ਸਿਪਾਹੀ ਅਤੇ ਤਿੰਨ ਹੋਮਗਾਰਡ ਦੇ ਜਵਾਨਾਂ ਸਮੇਤ ਪੰਜ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਫ਼ਰੀਦਕੋਟ ਪੁਲਿਸ ਨੇ ਪੰਜ ਦਿਨ ਪਹਿਲਾਂ ਵਪਾਰੀਆਂ ਨੂੰ ਧਮਕਾ ਕੇ ਪੰਜ ਲੱਖ ਰੁਪਏ ਫਿਰੌਤੀ ਵਸੂਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਇਸ ਦੌਰਾਨ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਸੁਰਿੰਦਰ ਬਿੱਲਾ ਦੇ ਪੈਰ ਵਿਚ ਗੋਲੀ ਲੱਗੀ ਸੀ।

ਪੁਲਿਸ ਦੀ ਹਿਰਾਸਤ 'ਚੋਂ ਫਰਾਰ ਬੰਬੀਹਾ ਗੁਰੱਪ ਦਾ ਗੈਂਗਸਟਰ, ASI ਸਮੇਤ 5 ਪੁਲਿਸ ਮੁਲਾਜ਼ਮਾਂ 'ਤੇ ਪਰਚਾ ਦਰਜ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement