ਖ਼ਬਰਾਂ |

ਤਾਜ਼ਾ |

ਦਿੱਲੀ ਕਮੇਟੀ ਨੇ ਪੀਐਮ ਨਰਿੰਦਰ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ
Published : Jul 16, 2026, 11:32 am IST
Updated : Jul 16, 2026, 11:32 am IST
SHARE ARTICLE
photo
photo

'ਪੰਜਾਬ ਦੌਰੇ ਦੌਰਾਨ ਲਾਂਘੇ ਨੂੰ ਮੁੜ ਖੋਲ੍ਹਣ ਦਾ ਰਸਮੀ ਐਲਾਨ ਕਰਨ PM': DSGMC

ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਪਏ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਉੱਠਣ ਲੱਗੀ ਹੈ। ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ। ਇਸ ਸਬੰਧ ਵਿੱਚ ਦਿੱਲੀ ਕਮੇਟੀ ਨੇ ਪੀਐਮ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। 

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰ ਵਿਚ ਕਿਹਾ ਕਿ ਪੂਰੀ ਦੁਨੀਆ ਦੇ ਸਿੱਖਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਨਾਲ ਅਧਿਆਤਮਿਕ ਅਤੇ ਭਾਵਨਾਤਮਕ ਸਾਂਝ ਹੈ। ਇਸ ਪਵਿੱਤਰ ਅਸਥਾਨ 'ਤੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ।

ਉਨ੍ਹਾਂ ਪੱਤਰ ਵਿਚ ਲਿਖਿਆ ਕਿ 'ਆਪ੍ਰੇਸ਼ਨ ਸੰਧੂਰ' ਕਾਰਨ 7 ਮਈ, 2025 ਨੂੰ ਕਰਤਾਰਪੁਰ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਨਵੰਬਰ 2025 ਅਤੇ ਜੂਨ 2026 ਵਿਚਕਾਰ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਚਾਰ ਵਿਸ਼ੇਸ਼ ਸਮੂਹਾਂ ਨੂੰ ਆਗਿਆ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਗੇ ਅਪੀਲ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਹੋਣ ਵਾਲੀ ਯਾਤਰਾ ਨੂੰ ਜਲਦੀ ਤੋਂ ਜਲਦੀ ਪੂਰੀ ਤਰ੍ਹਾਂ ਬਹਾਲ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਲੋੜੀਂਦੇ ਸੁਰੱਖਿਆ, ਪ੍ਰਸ਼ਾਸਨਿਕ ਅਤੇ ਕੂਟਨੀਤਕ ਪ੍ਰੋਟੋਕੋਲ ਪੂਰੇ ਕਰਕੇ ਇਸ ਨੂੰ ਸੁਖਾਲਾ ਬਣਾਇਆ ਜਾਵੇ, ਤਾਂ ਜੋ ਸੰਗਤਾਂ ਇੱਕ ਵਾਰ ਫਿਰ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕਣ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement