ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਵਿਚ ਵਿਆਹੇ ਆਸ਼ਕ ਨੇ ਕੁੜੀ ਦੇ ਘਰ ਮੂਹਰੇ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ
Published : Jul 16, 2026, 9:05 am IST
Updated : Jul 16, 2026, 9:05 am IST
SHARE ARTICLE
Majitha lover suicide News in punjabi
Majitha lover suicide News in punjabi

ਅੱਗ ਲੱਗਣ ਤੋਂ ਬਾਅਦ ਕੁੜੀ ਨੂੰ ਵੀ ਫੜ ਕੇ ਮਚਾਉਣ ਦੀ ਕੀਤੀ ਕੋਸ਼ਿਸ਼, ਲੜਕੀ ਤੇ ਉਸ ਦਾ ਚਚੇਰਾ ਭਰਾ ਝੁਲਸੇ

ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਸਿਰਫਿਰੇ ਆਸ਼ਕ ਨੇ ਪ੍ਰੇਮਿਕਾ ਦੇ ਗੱਲ ਬੰਦ ਕਰਨ ਤੋਂ ਦੁਖੀ ਹੋ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲ਼ਈ। ਉਸ ਨੇ ਪਹਿਲਾਂ ਖੁਦ ਨੂੰ ਅੱਗ ਦੇ ਹਵਾਲੇ ਕੀਤਾ ਅਤੇ ਫਿਰ ਉਸ ਨੇ ਪ੍ਰੇਮਿਕਾ ਨੂੰ ਵੀ ਅੱਗ ਦੀ ਲਪੇਟ ਵਿੱਚ ਲੈਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਵਿੱਚ ਨੌਜਵਾਨ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ ਲੜਕੀ ਤੇ ਉਸ ਨੂੰ ਬਚਾਉਣ ਆਇਆ ਉਸ ਦਾ ਚਚੇਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆl ਦੋਵਾਂ ਦਾ ਫਿਲਹਾਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਰਿਪੋਰਟਾਂ ਅਨੁਸਾਰ, ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਬਾਲ ਖੁਰਦ ਪਿੰਡ ਦਾ ਰਹਿਣ ਵਾਲਾ ਸੀ। ਸੰਦੀਪ ਵਿਆਹਿਆ ਹੋਇਆ ਸੀ ਪਰ ਉਸ ਦਾ ਮਜੀਠਾ ਦੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਕੁਝ ਸਮੇਂ ਤੋਂ, ਲੜਕੀ ਨੇ ਉਸ ਤੋਂ ਦੂਰੀ ਬਣਾ ਲਈ ਸੀ ਅਤੇ ਉਸ ਨਾਲ ਗੱਲਬਾਤ ਕਰਨਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ। ਸੰਦੀਪ ਇਸ ਗੱਲ ਤੋਂ ਪਰੇਸ਼ਾਨ ਸੀ।

ਪੁਲਿਸ ਅਨੁਸਾਰ, ਸੰਦੀਪ ਬੁੱਧਵਾਰ ਨੂੰ ਲੜਕੀ ਨੂੰ ਮਿਲਣ ਲਈ ਆਪਣੇ ਮੋਟਰਸਾਈਕਲ 'ਤੇ ਉਸ ਦੇ ਘਰ ਨੇੜੇ ਪਹੁੰਚਿਆ। ਗੱਲਬਾਤ ਦੌਰਾਨ ਉਨ੍ਹਾਂ ਵਿਚਕਾਰ ਬਹਿਸ ਹੋ ਗਈ, ਜੋ ਜਲਦੀ ਹੀ ਝਗੜੇ ਵਿੱਚ ਬਦਲ ਗਈ। ਦੋਸ਼ ਹੈ ਕਿ ਇਸ ਤੋਂ ਬਾਅਦ ਸੰਦੀਪ ਨੇ ਆਪਣੇ ਮੋਟਰਸਾਈਕਲ ਵਿੱਚੋਂ ਪੈਟਰੋਲ ਕੱਢਿਆ, ਉਸ ਨੂੰ ਆਪਣੇ ਉੱਪਰ ਪਾਇਆ ਅਤੇ ਖੁਦ ਨੂੰ ਅੱਗ ਲਗਾ ਲਈ।

ਅੱਗ ਦੀਆਂ ਲਪਟਾਂ ਵਿੱਚ ਘਿਰ ਜਾਣ 'ਤੇ ਉਸ ਨੇ ਲੜਕੀ ਨੂੰ ਫੜ ਲਿਆ, ਜਿਸ ਕਾਰਨ ਲੜਕੀ ਵੀ ਬੁਰੀ ਤਰ੍ਹਾਂ ਝੁਲਸ ਗਈ। ਉਸ ਦੇ ਚਚੇਰੇ ਭਰਾ ਹਰਪਾਲ ਸਿੰਘ ਨੇ ਆਪਣੀ ਭੈਣ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਅੱਗ ਦੀ ਲਪੇਟ ਵਿੱਚ ਆ ਗਿਆ ਅਤੇ ਝੁਲਸ ਗਿਆ। ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋਵਾਂ ਭੈਣ ਭਰਾਵਾਂ ਨੂੰ ਜ਼ਖ਼ਮੀ ਹਾਲਤ ਵਿਚ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਐਸਐਚਓ ਕਰਮਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਜ਼ਖ਼ਮੀ ਵਿਅਕਤੀ ਅਜੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹਨ, ਉਨ੍ਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਫਿਲਹਾਲ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਭਿਆਨਕ ਕਦਮ ਇੱਕ ਪ੍ਰੇਮ ਸਬੰਧ ਵਿੱਚ ਆਈ ਤਰੇੜ ਕਾਰਨ ਚੁੱਕਿਆ ਗਿਆ ਸੀ। ਪੁਲਿਸ ਹਰ ਪਹਿਲੂ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement