ਲਵ ਮੈਰਿਜ ਦਾ 7 ਸਾਲ ਬਾਅਦ ਖੌਫ਼ਨਾਕ ਅੰਤ, ਨਜਾਇਜ਼ ਸੰਬੰਧਾਂ ਦੇ ਸ਼ੱਕ ਹੇਠ ਪਤੀ ਨੇ ਕੀਤਾ ਪਤਨੀ ਦਾ ਕਤਲ
Published : Aug 16, 2021, 4:27 pm IST
Updated : Aug 16, 2021, 6:02 pm IST
SHARE ARTICLE
Husband killed his Wife
Husband killed his Wife

ਘਰੇਲੂ ਕਲੇਸ਼ ਤੇ ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਸ਼ੱਕ ਹੇਠ ਪਤੀ ਨੇ ਆਪਣੀ ਪਤਨੀ ਦੀ ਜਾਨ ਲੈ ਲਈ।

 

ਕਪੂਰਥਲਾ: ਕਪੂਰਥਲਾ ਸ਼ਹਿਰ ਦੇ ਕਸਾਬਾ ਮੋਹਲੇ ਤੋਂ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਅਇਆ ਹੈ। ਦਰਅਸਲ, ਘਰੇਲੂ ਕਲੇਸ਼ ਤੇ ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਸ਼ੱਕ ਹੇਠ ਪਤੀ ਨੇ ਆਪਣੀ ਪਤਨੀ ਦੀ ਜਾਨ ਲੈ ਲਈ। ਕਪੂਰਥਲਾ (Kapurthala) ਦੇ ਰਹਿਣ ਵਾਲੇ ਇਕ ਮੁਸਲਿਮ ਪਰਿਵਾਰ (Muslim Family) ਵਿਚ ਪਤੀ ਮੁਹੰਮਦ ਜਾਸ਼ੀਨ ਤੇ ਪਤਨੀ ਸ਼ਬੀਆਂ ਦੀ ਕਰੀਬ 7 ਸਾਲ ਪਹਿਲਾਂ ਲਵ ਮੈਰਿਜ (7 years of Love Marriage) ਹੋਈ ਸੀ, ਪਰ ਉਸ ਤੋਂ ਕੁਝ ਸਮੇਂ ਬਾਅਦ ਇਕ ਬੱਚੇ ਦਾ ਜਨਮ ਹੋਇਆ, ਜਿਸ ਤੋਂ ਬਾਅਦ ਅਕਸਰ ਪਤੀ-ਪਤਨੀ ਵਿਚ ਝਗੜਾ ਹੋਣ ਲੱਗ ਗਿਆ ਸੀ।

ਇਹ ਵੀ ਪੜ੍ਹੋ: ਨੋਇਡਾ: ਸ਼ਾਰਟ ਸਰਕਟ ਕਾਰਨ ਘਰ ‘ਚ ਲੱਗੀ ਅੱਗ, 2 ਮਾਸੂਮ ਭੈਣਾਂ ਦੀ ਹੋਈ ਦਰਦਨਾਕ ਮੌਤ, ਕਈ ਝੁਲਸੇ

PHOTO        PHOTO

ਇਸ ਮਾਮਲੇ ‘ਚ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਲੜਕੇ ਵਾਲੇ ਅਕਸਰ ਉਨ੍ਹਾਂ ਤੋਂ ਦਾਜ ਦੀ ਮੰਗ (Demand Dowry) ਕਰਦੇ ਸਨ ਅਤੇ ਲੜਕੇ ਦੇ ਕਿਸੇ ਹੋਰ ਨਾਲ ਵੀ ਨਜਾਇਜ਼ ਸੰਬੰਧ (Extra Marital Affairs) ਸਨ। ਉਨ੍ਹਾਂ ਕਿਹਾ ਕਿ ਇਸ ਦੇ ਚਲਦਿਆਂ ਹੀ 13 ਅਗਸਤ ਸ਼ਾਮ ਨੂੰ ਸ਼ਬੀਆਂ ਦਾ ਪਤੀ ਉਸ ਨੂੰ ਇਥੋਂ ਲੈ ਗਿਆ ਸੀ। ਉਸ ਤੋਂ ਬਾਅਦ ਦੇਰ ਰਾਤ ਜਦ ਦੋਵਾਂ ਵਿਚਕਾਰ ਝਗੜਾ ਹੋਇਆ ਤਾ ਮੁਹੰਮਦ ਜਾਸ਼ੀਨ ਨੇ ਗਲਾ ਘੁੱਟ ਕੇ ਆਪਣੀ ਪਤਨੀ ਦਾ ਕਤਲ (Husband killed his wife) ਕਰ ਦਿੱਤਾ।

ਇਹ ਵੀ ਪੜ੍ਹੋ: ਪੰਛੀਆਂ ਦੇ ਖੰਭਾਂ ’ਤੇ ਪੇਂਟਿੰਗ ਬਣਾਉਂਦੀ ਹੈ 24 ਸਾਲ ਦੀ ਆਫ਼ਰੀਨ, ਵਿਦੇਸ਼ਾਂ ਤੱਕ ਨੇ ਹੁਨਰ ਦੇ ਚਰਚੇ

PHOTO                 PHOTO

ਇਸ ਤੋਂ ਬਾਅਦ ਲੜਕੇ ਦੇ ਪਰਿਵਾਰ ਨੂੰ ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਮੁਹੰਮਦ ਜਾਸ਼ੀਨ ’ਤੇ ਲੱਗੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਲੜਕਾ ਟੇਲਰ (Tailor) ਹੈ, ਜਿਸ ਕਰ ਕੇ ਉਸ ਦੇ ਸੰਪਰਕ ਵਿਚ ਅਕਸਰ ਮਹਿਲਾ ਗਾਹਕ ਹੁੰਦੇ ਹਨ ਪਰ ਉਸ ਦੀ ਪਤਨੀ ਅਤੇ ਉਸ ਦੇ ਮਾਪੇ ਇਸ ਦਾ ਉਲਟ ਮਤਲਬ ਕੱਢਦੇ ਸਨ ਅਤੇ ਉਸ ਨੂੰ ਪਰੇਸ਼ਾਨ ਵੀ ਕਰਦੇ ਸਨ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ। ਦੂਜੇ ਪਾਸੇ ਥਾਣਾ ਸਿਟੀ ਦੀ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement