ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ 
Published : Aug 16, 2021, 7:02 pm IST
Updated : Aug 16, 2021, 7:02 pm IST
SHARE ARTICLE
Manpreet Badal
Manpreet Badal

ਮੈਂ ਅਕਾਲੀ ਦਲ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਪਰ ਲੋਕ ਭਲੀ-ਭਾਂਤ ਜਾਣਦੇ ਹਨ ਕਿ ਅਕਾਲੀ ਦਲ ਵੇਲਾ ਵਿਹਾਅ ਚੁੱਕੀ ਅਤੇ ਵਿਚਾਰਧਾਰਕ ਤੌਰ ’ਤੇ ਦੀਵਾਲੀਆ ਹੋ ਚੁੱਕੀ ਪਾਰਟੀ ਹੈ

ਚੰਡੀਗੜ੍ਹ :  ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਦੀਆਂ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚਾਰਧਾਰਕ ਤੌਰ ’ਤੇ ਪੂਰੀ ਤਰ੍ਹਾਂ ਕੰਗਾਲ ਹੋ ਚੁੱਕੀ ਹੈ। ਇਹ ਪਾਰਟੀ ਡੁੱਬੇ ਹੋਏ ਬੈਂਕ ਵਰਗੀ ਹੈ, ਜਿਸ ਨੇ ਆਪਣੀ ਵਿਚਾਰਧਾਰਾ ਗਹਿਣੇ ਰੱਖੀ ਹੋਈ ਹੈ ਅਤੇ ਹੁਣ ਬਾਊਂਸ ਚੈੱਕ ਜਾਰੀ ਕਰ ਰਹੀ ਹੈ।

Sukhbir BadalSukhbir Badal

ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਵਿੱਤ ਮੰਤਰੀ ਨੇ ਕਿਹਾ, “ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਡੇ ਦਰਮਿਆਨ ਵਿਚਾਰਧਾਰਕ ਮੱਤਭੇਦ ਬਾਰੇ ਬੇਤੁਕੀ ਟਿੱਪਣੀ ਕੀਤੀ ਹੈ, ਪਰ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਅੰਦਰ ਝਾਤੀ ਮਾਰ ਲੈਣੀ ਚਾਹੀਦੀ ਹੈ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, “ਅਕਾਲੀ ਦਲ ਉਨ੍ਹਾਂ ਦੋ ਅਹਿਮ ਮੁੱਦਿਆਂ ’ਤੇ ਬੁਰੀ ਤਰ੍ਹਾਂ ਅਸਫ਼ਲ ਰਿਹਾ ਹੈ, ਜਿਨ੍ਹਾਂ ਦਾ ਉਹ ਆਪਣੇ ਆਪ ਨੂੰ ਚੈਂਪੀਅਨ ਕਹਿੰਦਾ ਆ ਰਿਹਾ ਸੀ।”

shiromani akali dalshiromani akali dal

ਉਨ੍ਹਾਂ ਕਿਹਾ ਕਿ ਮੁਲਕ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਤੋੜਨ ਵਾਲੀ ਭਾਜਪਾ ਨਾਲ ਭਾਈਵਾਲੀ ਦੌਰਾਨ ਅਕਾਲੀ ਦਲ ਨੇ ਤਿੰਨ ਖੇਤੀ ਬਿੱਲ ਪਾਸ ਕਰਵਾ ਕੇ ਦੇਸ਼ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਦੂਜਾ, ਅਕਾਲੀ ਦਲ ਵੱਲੋਂ ਸਿੱਖਾਂ ਦੀ ਨੁਮਾਇੰਦਾ ਜਮਾਤ ਹੋਣ ਦੀ ਡੌਂਡੀ ਪਿੱਟੀ ਜਾਂਦੀ ਹੈ ਪਰ ਇਸ ਪਾਰਟੀ ਨੇ ਸਿੱਖ ਭਾਈਚਾਰੇ ਨਾਲ ਹਮੇਸ਼ਾ ਦਗਾ ਕਮਾਇਆ ਅਤੇ ਉਸ ਨੂੰ ਨਿਰਾਸ਼ ਕੀਤਾ ਹੈ- ਭਾਵੇਂ ਇਹ 1979 ਵਿੱਚ ਅੰਮਿ੍ਤਸਰ ਵਿਖੇ ਵਾਪਰੀ ਘਟਨਾ ਹੋਵੇ, ਜਿਸ ਨੇ ਪੰਜਾਬ ਸੰਕਟ ਪੈਦਾ ਕੀਤਾ, ਜਾਂ ਸਾਲ 2015 ਵਿੱਚ ਬਰਗਾੜੀ ਤੇ ਹੋਰ ਥਾਵਾਂ ’ਤੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਹੋਣ।

Manpreet BadalManpreet Badal

ਵਿੱਤ ਮੰਤਰੀ ਨੇ ਕਿਹਾ, “ਮੈਂ ਅਕਾਲੀ ਦਲ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਪਰ ਲੋਕ ਭਲੀ-ਭਾਂਤ ਜਾਣਦੇ ਹਨ ਕਿ ਅਕਾਲੀ ਦਲ ਵੇਲਾ ਵਿਹਾਅ ਚੁੱਕੀ ਅਤੇ ਵਿਚਾਰਧਾਰਕ ਤੌਰ ’ਤੇ ਦੀਵਾਲੀਆ ਹੋ ਚੁੱਕੀ ਪਾਰਟੀ ਹੈ, ਜੋ ਫੇਲ੍ਹ ਹੋ ਚੁੱਕੇ ਬੈਂਕ ਵਾਂਗ ਬਾਊਂਸ ਚੈੱਕ ਜਾਰੀ ਕਰ ਰਹੀ ਹੈ।’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement