ਸੰਧਵਾਂ ਵੱਲੋਂ ਪਹਿਲਗਾਮ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
Published : Aug 16, 2022, 7:28 pm IST
Updated : Aug 16, 2022, 7:28 pm IST
SHARE ARTICLE
 Sandhwan expressed grief over the Pahalgam bus accident
Sandhwan expressed grief over the Pahalgam bus accident

ਸੰਧਵਾਂ ਨੇ ਕਿਹਾ “ਮੈਂ ਜ਼ਖਮੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

 

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਇੱਕ ਨਦੀ ਵਿੱਚ ਡਿੱਗਣ ਕਾਰਨ ਸੱਤ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ ਦੀ ਮੌਤ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਜਵਾਨਾਂ ਦੀ ਜਲਦ ਸਿਹਤਯਾਬੀ ਲਈ ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। 

ਆਪਣੇ ਸ਼ੋਕ ਸੁਨੇਹੇ ਵਿਚ ਸਪੀਕਰ ਨੇ ਕਿਹਾ ਕਿ ਇਸ ਮੰਦਭਾਗੀ ਖਬਰ ਬਾਰੇ ਪਤਾ ਲੱਗਣ ‘ਤੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਦੁਖੀ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਕਿਹਾ “ਮੈਂ ਜ਼ਖਮੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement