Sri Muktsar Sahib : ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 2 ਆਰੋਪੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ , ਮੋਬਾਈਲ-ਸਿੰਮ ਬਰਾਮਦ
Published : Aug 16, 2024, 5:32 pm IST
Updated : Aug 16, 2024, 5:32 pm IST
SHARE ARTICLE
 Sri Muktsar Sahib Police
Sri Muktsar Sahib Police

ਪੁਲੀਸ ਗਿਰਫ੍ਤਾਰ ਕੀਤੇ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ

Sri Muktsar Sahib News : ਸ੍ਰੀ ਮੁਕਤਸਰ ਸਾਹਿਬ 'ਚ ਬਦਮਾਸ਼ ਗੁਰਲਾਲ ਬਰਾੜ ਦੇ ਨਾਂ 'ਤੇ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ 2 ਆਰੋਪੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਦੇਵ ਸਿੰਘ ਅਤੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਆਰੋਪੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਆਰੋਪੀਆਂ ਨੇ ਬਦਮਾਸ਼ ਗੁਰਲਾਲ ਬਰਾੜ ਦੇ ਨਾਂ ’ਤੇ ਫੋਨ ਕੀਤਾ ਸੀ। ਉਨ੍ਹਾਂ ਨੇ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 50 ਲੱਖ ਰੁਪਏ ਦੀ ਮੰਗ ਕੀਤੀ ਸੀ। ਪੁਲੀਸ ਗਿਰਫ੍ਤਾਰ ਕੀਤੇ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਪੁੱਛਗਿੱਛ ਦੌਰਾਨ ਖੁਲਾਸੇ ਹੋਣ ਦੀ ਉਮੀਦ ਹੈ।

ਅਣਪਛਾਤੇ ਨੰਬਰ ਤੋਂ ਆਇਆ ਕਾਲ, 50 ਲੱਖ ਰੁਪਏ ਮੰਗੇ

ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਟਲ ਕੁਮਾਰ ਜੋ ਕਿ ਮਾਰਬਲ ਦਾ ਕਾਰੋਬਾਰ ਕਰਦਾ ਹੈ, ਨੂੰ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ, ਜਿਸ 'ਤੇ ਉਸ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਫਿਰੌਤੀ ਨਾ ਦੇਣ 'ਤੇ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਪੁੱਛਗਿੱਛ ਦੌਰਾਨ ਖੁਲਾਸੇ ਹੋਣ ਦੀ ਉਮੀਦ 

ਪੁਲਸ ਨੇ ਥਾਣਾ ਸਿਟੀ ਮੁਕਤਸਰ 'ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਮਨੁੱਖੀ ਸੂਹੀਆ ਅਤੇ ਤਕਨੀਕੀ ਸਹਾਇਤਾ ਨਾਲ ਫਿਰੌਤੀ ਮੰਗਣ ਵਾਲੇ ਰਾਜਵਿੰਦਰ ਸਿੰਘ ਵਾਸੀ ਭੁੱਲਰ ਕਲੋਨੀ, ਮੁਕਤਸਰ ਅਤੇ ਗੁਰਦੇਵ ਸਿੰਘ ਵਾਸੀ ਭੁੱਲਰ ਕਲੋਨੀ, ਮੁਕਤਸਰ ਨੂੰ ਕਾਬੂ ਕੀਤਾ ਗਿਆ।

ਇਨ੍ਹਾਂ ਕੋਲੋਂ ਮੋਬਾਈਲ ਅਤੇ ਸਿਮ ਬਰਾਮਦ ਹੋਏ ਹਨ। ਐਸਐਸਪੀ ਮੁਕਤਸਰ ਨੇ ਦੱਸਿਆ ਕਿ ਦੋਵਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਕਾਰਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement