ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੋਫਾੜ ਹੋ ਰਹੇ ਸਿੱਖਾਂ ਨੂੰ ਜੋੜਨ ਦਾ ਕਰਨ ਯਤਨ : ਢਿੱਲੋਂ
Published : Sep 16, 2020, 2:40 am IST
Updated : Sep 16, 2020, 2:40 am IST
SHARE ARTICLE
image
image

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੋਫਾੜ ਹੋ ਰਹੇ ਸਿੱਖਾਂ ਨੂੰ ਜੋੜਨ ਦਾ ਕਰਨ ਯਤਨ : ਢਿੱਲੋਂ

ਚੰਡੀਗੜ੍ਹ, 15 ਸਤੰਬਰ (ਨੀਲ ਭਲਿੰਦਰ ਸਿੰਘ) : ਸ੍ਰੀ ਦਰਬਾਰ ਸਾਹਿਬ ਦੇ ਪਰਿਸਰ ਵਿਚ ਸਿੱਖ ਜਥੇਬੰਦੀਆਂ ਦੇ ਆਪਸੀ ਟਕਰਾਅ ਉਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਿੱਖ ਕੌਮ ਦੇ ਆਪਸੀ ਮਨ ਮੁਟਾਵ ਦੂਰ ਕਰ ਕੇ ਉਨ੍ਹਾਂ ਨੂੰ ਇੱਕਜੁਟ ਕਰਨ ਦੀ ਅਪੀਲ ਕੀਤੀ। ਢਿੱਲੋਂ ਨੇ ਕਿਹਾ ਕਿ ਰਾਜਸੀ ਆਗੂਆਂ ਦੇ ਬਹਿਕਾਵੇ ਵਿਚ ਆ ਕੇ ਸਿੱਖ ਕੌਮ ਦੋਫਾੜ ਹੋ ਰਹੀ ਹੈ ਅਤੇ ਇਸ ਸਮੇਂ ਸਾਰੀ ਕੌਮ ਨੂੰ ਇਕੱਠੀ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਜਥੇਦਾਰ ਨੂੰ ਇਕ ਵੱਡੀ ਜ਼ਿੰਮੇਵਾਰੀ ਦਿਤੀ ਹੈ ਅਤੇ ਇਸ ਨੂੰ ਨਿਭਾਉਂਦਿਆਂ ਹੋਇਆਂ ਜਥੇਦਾਰ ਨੂੰ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰਨੇ ਚਾਹੀਦੇ ਹਨ। ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਉਥੇ ਹਮੇਸ਼ਾ ਸਿੱਖ ਕੌਮ ਨੂੰ ਸਹੀ ਰਾਹ ਦਿਖਾਉਣ ਦੀ ਜ਼ਿੰਮੇਵਾਰੀ ਹੁੰਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement