ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਟੀ ਨੇ ਸਫ਼ਲਤਾਪੂਰਵਕ ਪੂਰਾ ਕੀਤਾ ਪਲੇਠੇ ਵਰ੍ਹੇ ਦਾ ਸਫ਼ਰ
Published : Sep 16, 2020, 1:50 am IST
Updated : Sep 16, 2020, 1:50 am IST
SHARE ARTICLE
image
image

ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਟੀ ਨੇ ਸਫ਼ਲਤਾਪੂਰਵਕ ਪੂਰਾ ਕੀਤਾ ਪਲੇਠੇ ਵਰ੍ਹੇ ਦਾ ਸਫ਼ਰ

ਪੰਜਾਬ ਖੇਡ ਯੂਨੀਵਰਸਟੀ ਵਲੋਂ ਸ਼ੁਰੂ ਕੀਤੇ ਗਏ ਕੋਰਸਾਂ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ: ਜੇ.ਐਸ. ਚੀਮਾ

ਚੰਡੀਗੜ੍ਹ/ਪਟਿਆਲਾ, 15 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਵਿਚ ਖੇਡ ਵਿਗਿਆਨ, ਖੇਡ ਤਕਨਾਲੌਜੀ, ਖੇਡ ਪ੍ਰਬੰਧਨ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ 'ਚ ਸਿਖਿਆ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ 'ਤੇ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਟੀ ਨੇ ਅਪਣੇ ਪਲੇਠੇ ਵਰ੍ਹੇ ਦਾ ਪੰਧ ਪੜਾਅਵਾਰ ਸਫ਼ਲਤਾਪੂਰਵਕ ਨੇਪਰੇ ਚੜ੍ਹਾਇਆ ਹੈ। ਇਸ ਅਹਿਮ ਖੇਡ ਯੂਨੀਵਰਸਟੀ ਨੇ ਅਪਣੇ ਲਮੇਰੇ ਪੰਧ ਵਲ ਪਹਿਲਾ ਕਦਮ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿਖਿਆ ਕਾਲਜ ਵਿਖੇ ਅਪਣਾ ਪਹਿਲਾ ਅਕਾਦਮਿਕ ਸੈਸ਼ਨ 1 ਸਤੰਬਰ, 2019 ਤੋਂ ਸ਼ੁਰੂ ਕਰ ਕੇ ਪੁੱਟਿਆ ਸੀ ਅਤੇ ਹੁਣ ਇਸ ਨਾਲ ਰਾਜ ਦੇ ਕਈ ਕਾਲਜ ਜੁੜ ਚੁੱਕੇ ਹਨ।
  ਇਸ ਵਕਾਰੀ ਖੇਡ ਯੂਨੀਵਰਸਟੀ ਪਹਿਲੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ.ਐਸ. ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਟੀ ਨੇ ਰਾਜ ਅੰਦਰਲੇ ਖੇਡ ਕਾਲਜਾਂ ਨੂੰ ਆਪਣੇ ਨਾਲ ਜੋੜ ਕੇ ਖੇਡ ਸਿੱਖਿਆ ਦੇ ਮਿਆਰੀਕਰਨ ਦੀ ਸ਼ੁਰੂਆਤ ਕੀਤੀ ਹੈ। ਚੀਮਾ ਨੇ ਦਸਿਆ ਕਿ ਇਸ ਦੇ ਨਾਲ ਹੀ ਦੋ ਹੋਰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਅਤੇ ਸਰਕਾਰੀ ਕਾਲਜ ਕਾਲਾ ਅਫ਼ਗ਼ਾਨਾ, ਗੁਰਦਾਸਪੁਰ ਨੂੰ ਇਸ ਯੂਨੀਵਰਸਟੀ ਦੇ ਕਾਂਸਟੀਚੂਐਂਟ ਕਾਲਜ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅਤੇ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀਮਤੀ ਸੁਰਭੀ ਮਲਿਕ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement