ਬਠਿੰਡਾ ਵਿਚ ਵੀ ਕਿਸਾਨਾਂ-ਮਜ਼ਦੂਰਾਂ ਨੇ ਕੀਤੀਆਂ ਸੜਕਾਂ ਜਾਮ
Published : Sep 16, 2020, 2:53 am IST
Updated : Sep 16, 2020, 2:53 am IST
SHARE ARTICLE
image
image

ਬਠਿੰਡਾ ਵਿਚ ਵੀ ਕਿਸਾਨਾਂ-ਮਜ਼ਦੂਰਾਂ ਨੇ ਕੀਤੀਆਂ ਸੜਕਾਂ ਜਾਮ

ਬਠਿੰਡਾ, 15 ਸਤੰਬਰ (ਸੁਖਜਿੰਦਰ ਮਾਨ) : ਕਿਸਾਨ-ਮਜ਼ਦੂਰ ਮਾਰੂ ਖੇਤੀ ਆਰਡੀਨੈਂਸਾਂ ਵਿਰੁਧ ਅੱਜ 11 ਕਿਸਾਨ ਜਥੇਬੰਦੀਆਂ ਵਲੋਂ ਦਿਤੇ ਸੱਦੇ ਤਹਿਤ ਸੈਂਕੜੇ ਕਿਸਾਨਾਂ ਵਲੋਂ ਬਠਿੰਡਾ ਥਰਮਲ ਦੇ ਬਿਲਕੁੱਲ ਨਾਲ ਲੱਗਦੇ ਭਾਈ ਘਨੱਈਆਂ ਚੌਕ 'ਚ ਸੜਕ ਜਾਮ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਹੋਰਨਾਂ ਕਈ ਸਿਆਸੀ ਜਮਾਤਾਂ ਵਲੋਂ ਕਿਸਾਨਾਂ ਦੀ ਖੁਲ੍ਹ ਕੇ ਹਿਮਾਇਤ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਇਥੇ ਹੋਏ ਘਿਰਾਉ ਵਿਚ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਰੋਹ ਭਰਪੂਰ ਨਾਹਰੇਬਾਜ਼ੀ ਕੀਤੀ ਗਈ। ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵਲੋਂ ਵੱਡੇ ਪੱਧਰ 'ਤੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸਤੋਂ ਇਲਾਵਾ ਆਵਾਜਾਈ ਨੂੰ ਨਿਰਵਿਘਨ ਚਾਲੂ ਰੱਖਣ ਲਈ ਰੂਟਾਂ ਵਿਚ ਵੀ ਤਬਦੀਲੀ ਕੀਤੀ ਗਈ ਸੀ। ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ ਤੇ ਬਲਦੇਵ ਸਿੰਘ ਸੰਦੋਹਾ ਨੇ ਦਸਿਆ ਕਿ ਘਨੱਈਆ ਚੌਦ ਵਿਚ ਚਾਰ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਉ ਕਰਕੇ ਸੜਕ ਜਾਮ ਕੀਤੀ ਹੈ।
 

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement