ਦਿੱਲੀ ’ਚ ਇਸ ਸਾਲ ਵੀ ਬਿਨਾਂ ਪਟਾਕਿਆਂ ਦੀ ਹੋਵੇਗੀ ਦੀਵਾਲੀ, ਕੇਜਰੀਵਾਲ ਸਰਕਾਰ ਨੇ ਲਾਈ ਰੋਕ
Published : Sep 16, 2021, 12:21 am IST
Updated : Sep 16, 2021, 12:21 am IST
SHARE ARTICLE
image
image

ਦਿੱਲੀ ’ਚ ਇਸ ਸਾਲ ਵੀ ਬਿਨਾਂ ਪਟਾਕਿਆਂ ਦੀ ਹੋਵੇਗੀ ਦੀਵਾਲੀ, ਕੇਜਰੀਵਾਲ ਸਰਕਾਰ ਨੇ ਲਾਈ ਰੋਕ

ਨਵੀਂ ਦਿੱਲੀ, 15 ਸਤੰਬਰ : ਦਿੱਲੀ ’ਚ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕੇ ਨਹੀਂ ਚਲਾਏ ਜਾ ਸਕਣਗੇ। ਦਿੱਲੀ ਸਰਕਾਰ ਨੇ ਦੀਵਾਲੀ ਦੌਰਾਨ ਸ਼ਹਿਰ ’ਚ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤਕ ਪਹੁੰਚ ਜਾਣ ਦੇ ਮੱਦੇਨਜ਼ਰ ਬੁਧਵਾਰ ਨੂੰ ਰਾਜਧਾਨੀ ਵਿਚ ਪਟਾਕਿਆਂ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਰੋਕ ਲਗਾ ਦਿਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਵਿਚ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਨੂੰ ਵੇਖਦੇ ਹੋਏ ਪਿਛਲੇ ਸਾਲ ਵਾਂਗ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ। 
ਇਕ ਹੋਰ ਟਵੀਟ ’ਚ  ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਕਾਰੋਬਾਰੀਆਂ ਵਲੋਂ ਪਟਾਕਿਆਂ ਦੇ ਭੰਡਾਰ ਮਗਰੋਂ ਪ੍ਰਦੂਸ਼ਣ ਦੀ ਗੰਭੀਰਤਾ ਨੂੰ ਵੇਖਦੇ ਹੋਏ ਦੇਰ ਨਾਲ ਪੂਰਨ ਪਾਬੰਦੀ ਲਾਈ ਗਈ, ਜਿਸ ਨਾਲ ਕਾਰੋਬਾਰੀਆਂ ਨੂੰ ਨੁਕਸਾਨ ਹੋਇਆ ਸੀ। ਸਾਰੇ ਕਾਰੋਬਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਵੀ ਪੂਰਨ ਪਾਬੰਦੀ ਨੂੰ ਵੇਖਦੇ ਹੋਏ ਕਿਸੇ ਵੀ ਤਰ੍ਹਾਂ ਦਾ ਪਟਾਕਿਆਂ ਦਾ ਭੰਡਾਰ ਨਾ ਕਰੋ। 
ਦੱਸਣਯੋਗ ਹੈ ਕਿ ਦਿੱਲੀ ’ਚ ਦੀਵਾਲੀ ਦੇ ਤਿਉਹਾਰ ਕਾਰਨ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਵੱਧ ਜਾਂਦਾ ਹੈ, ਜਿਸ ਕਾਰਨ ਪਿਛਲੇ ਸਾਲ ਵਾਂਗ ਇਸ ਸਾਲ ਵੀ ਕੇਜਰੀਵਾਲ ਸਰਕਾਰ ਨੇ ਪਟਾਕੇ ਚਲਾਉਣ, ਇਸ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਰੋਕ ਲਾ ਦਿਤੀ ਹੈ। ਕੇਜਰੀਵਾਲ ਵਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement