ਮੈਂ ਸ੍ਰੀ ਦਰਬਾਰ ਸਾਹਿਬ ਤੋਂ ਨਵੀਂ ਊਰਜਾ ਲੈ ਕੇ ਜਾ ਰਿਹਾ ਹਾਂ: ਬੰਡਾਰੂ ਦੱਤਾਤ੍ਰੇਯ
Published : Sep 16, 2021, 12:24 am IST
Updated : Sep 16, 2021, 12:24 am IST
SHARE ARTICLE
image
image

ਮੈਂ ਸ੍ਰੀ ਦਰਬਾਰ ਸਾਹਿਬ ਤੋਂ ਨਵੀਂ ਊਰਜਾ ਲੈ ਕੇ ਜਾ ਰਿਹਾ ਹਾਂ: ਬੰਡਾਰੂ ਦੱਤਾਤ੍ਰੇਯ

ਅੰਮ੍ਰਿਤਸਰ, 15 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਅੱਜ ਪ੍ਰਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਅੰਮ੍ਰਿਤਸਰ ਫੇਰੀ ਮੇਰੇ ਜੀਵਨ ਦੀ ਸਦੀਵੀ ਯਾਦ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਕੇਂਦਰ ਹੈ, ਜਿਥੋਂ ਸਿੱਖ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿਤਾ ਹੈ। ਇਥੋਂ ਦਾ ਪਵਿੱਤਰ ਵਾਤਾਵਰਣ ਰੂਹਾਨੀਅਤ ਸਿਰਜਦਾ ਹੋਇਆ ਮਨੁੱਖਤਾ ਨੂੰ ਸ਼ਾਂਤੀ ਦਿੰਦਾ ਹੈ। 
ਇਸ ਮੌਕੇ ਉਨ੍ਹਾਂ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਰਖਿਆ ਲਈ ਵੱਡਾ ਯੋਗਦਾਨ ਪਾਇਆ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ,‘‘ਮੈਂ ਇਥੋਂ ਨਵੀਂ ਊਰਜਾ ਲੈ ਕੇ ਜਾ ਰਿਹਾ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੇਸ਼ ਦੁਨੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾ ਕੇ ਤਰੱਕੀ ਬਖ਼ਸ਼ਣ।’’ ਸੂਚਨਾ ਕੇਂਦਰ ਵਿਖੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਮ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਉ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਨਾਲ ਆਏ ਪ੍ਰਵਾਰਕ ਮੈਂਬਰ ਤੇ ਅਧਿਕਾਰੀਆਂ ਨੂੰ ਵੀ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਗਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement