ਕਿਸਾਨ ਅੰਦੋਲਨ: ਹਰਿਆਣਾ ਸਰਕਾਰ ਨੇ ਦਿੱਲੀ ਸਰਹੱਦ ’ਤੇ ਰਸਤਾ ਖੋਲ੍ਹਣ ਲਈ ਹਾਈ ਪਾਵਰ ਕਮੇਟੀ ਬਣਾਈ
Published : Sep 16, 2021, 12:19 am IST
Updated : Sep 16, 2021, 12:19 am IST
SHARE ARTICLE
image
image

ਕਿਸਾਨ ਅੰਦੋਲਨ: ਹਰਿਆਣਾ ਸਰਕਾਰ ਨੇ ਦਿੱਲੀ ਸਰਹੱਦ ’ਤੇ ਰਸਤਾ ਖੋਲ੍ਹਣ ਲਈ ਹਾਈ ਪਾਵਰ ਕਮੇਟੀ ਬਣਾਈ

ਚੰਡੀਗੜ੍ਹ, 15 ਸਤੰਬਰ : ਹਰਿਆਣਾ ਸਰਕਾਰ ਨੇ ਦਿੱਲੀ ਸਰਹੱਦ ’ਤੇ ਰਸਤਾ ਖੋਲ੍ਹਣ ਲਈ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਇਹ ਜਾਣਕਾਰੀ ਦਿਤੀ। ਦੱਸਣਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਸਰਹੱਦ ’ਤੇ ਸੜਕ ਜਾਮ ਹੈ। 
ਅਨਿਲ ਵਿਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਕ ਰਾਜ ਪੱਧਰੀ ਉੱਚ ਸ਼ਕਤੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦਸਿਆ ਕਿ ਡੀਜੀਪੀ, ਏਡੀਜੀ (ਕਾਨੂੰਨ ਅਤੇ ਵਿਵਸਥਾ) ਅਤੇ ਕਈ ਹੋਰ ਅਧਿਕਾਰੀ ਵੀ ਇਸ ਕਮੇਟੀ ਵਿਚ ਸ਼ਾਮਲ ਕੀਤੇ ਜਾਣਗੇ। ਵਿਜ ਨੇ ਬੁਧਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿਤੀ। ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਸਰਹੱਦ ’ਤੇ ਰਸਤਾ ਖੋਲ੍ਹਣ ਬਾਰੇ ਗੱਲਬਾਤ ਕਰੇਗੀ। ਇਸੇ ਤਰ੍ਹਾਂ, ਇਹ ਕਮੇਟੀ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਦਿੱਲੀ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਸੰਵਾਦ ਮੀਟਿੰਗ ਵਿਚ ਹਿੱਸਾ ਲਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਨੋਟਿਸ ਬਾਰੇ ਇਸ ਮੀਟਿੰਗ ਵਿਚ ਕੋਈ ਚਰਚਾ ਨਹੀਂ ਹੋਈ, ਸਾਨੂੰ ਇਹ ਨੋਟਿਸ ਹੁਣ ਪ੍ਰਾਪਤ ਹੋਇਆ ਹੈ, ਇਸ ਬਾਰੇ ਬਾਅਦ ਵਿਚ ਵਿਚਾਰ ਕੀਤਾ ਜਾਵੇਗਾ।        
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਸੋਨੀਪਤ ਦੇ ਡਿਪਟੀ ਕਮਿਸਨਰ ਲਲਿਤ ਸਿਵਾਚ ਮੰਗਲਵਾਰ ਨੂੰ ਕੁੰਡਲੀ-ਸਿੰਘੂ ਸਰਹੱਦ ’ਤੇ ਪਹੁੰਚੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿਤਾ। 
ਆਮ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਕਿਸਾਨਾਂ ਤੋਂ ਮਦਦ ਮੰਗੀ। ਉਨ੍ਹਾਂ ਦੀ ਤਰਫੋਂ, ਕਿਸਾਨਾਂ ਨੂੰ ਸੜਕ ਦਾ ਇਕ ਪਾਸਾ ਖੋਲ੍ਹਣ ਦੀ ਅਪੀਲ ਵੀ ਕੀਤੀ ਗਈ। ਤਾਂ ਜੋ ਲੋਕਾਂ ਨੂੰ ਆਵਾਜਾਈ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੀ ਅਪੀਲ ’ਤੇ ਕਿਸਾਨ ਨੁਮਾਇੰਦਿਆਂ ਨੇ ਵਿਚਾਰ ਕਰਨ ਦਾ ਭਰੋਸਾ ਦਿਤਾ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement