ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਲੋਕ ਜ਼ਿੰਦਾ ਸੜੇ
Published : Sep 16, 2021, 12:18 am IST
Updated : Sep 16, 2021, 12:18 am IST
SHARE ARTICLE
image
image

ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਲੋਕ ਜ਼ਿੰਦਾ ਸੜੇ

ਰਾਮਗੜ੍ਹ, 15 ਸਤੰਬਰ : ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਮੁਰਬੰਦਾ ਲਾਰੀ ਦੇ ਨੇੜੇ ਬੁਧਵਾਰ ਸਵੇਰੇ ਇਕ ਬੱਸ ਅਤੇ ਵੈਗਨ ਆਰ ਕਾਰ ’ਚ ਭਿਆਨਕ ਟੱਕਰ ਹੋ ਗਈ। ਬੱਸ, ਕਾਰ ਦੇ ਉੱਪਰ ਚੜ੍ਹ ਗਈ ਅਤੇ ਕਾਰ ਵਿਚ ਅੱਗ ਲੱਗ ਗਈ, ਜਿਸ ਕਾਰਨ ਉਸ ’ਚ ਸਵਾਰ ਇਕ ਲੜਕੇ ਅਤੇ ਦੋ ਔਰਤਾਂ ਸਮੇਤ 5 ਲੋਕਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। 
ਰਾਮਗੜ੍ਹ ਪੁਲਿਸ ਇੰਸਪੈਕਟਰ ਪ੍ਰਭਾਤ ਕੁਮਾਰ ਨੇ ਦਸਿਆ ਕਿ ਸਵੇਰੇ ਲੱਗਭਗ 8 ਵਜੇ ਇਕ ਵੈਗਨ ਆਰ ਕਾਰ ਦੀ ਦੂਜੇ ਪਾਸਿਓਂ ਆ ਰਹੀ ਬੱਸ ਨਾਲ ਰਾਮਗੜ੍ਹ ਜ਼ਿਲ੍ਹੇ ਦੇ ਰਜਰੱਪਾ ਪੁਲਿਸ ਥਾਣਾ ਖੇਤਰ ਵਿਚ ਗੋਲਾ-ਰਾਮਗੜ੍ਹ ਮੁੱਖ ਹਾਈਵੇਅ ’ਤੇ ਮੁਰਬੰਦਾ ਲਾਰੀ ਦੇ ਨੇੜੇ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਬੱਸ ਕਾਰ ਦੇ ਉੱਪਰ ਚੜ੍ਹ ਗਈ। ਕਾਰ ’ਚ ਸਵਾਰ ਸਾਰੇ 5 ਲੋਕ ਬੁਰੀ ਤਰ੍ਹਾਂ ਫਸ ਗਏ। ਥੋੜ੍ਹੀ ਹੀ ਦੇਰ ਬਾਅਦ ਕਾਰ ਵਿਚ ਅੱਗ ਲੱਗ ਗਈ ਅਤੇ 5 ਲੋਕਾਂ ਦੀ ਮੌਕੇ ’ਤੇ ਹੀ ਸੜ ਕੇ ਮੌਤ ਹੋ ਗਈ।
ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਇੰਨੀ ਬੁਰੀ ਤਰ੍ਹਾਂ ਸੜ ਗਈਆਂ ਹਨ ਕਿ ਉਨ੍ਹਾਂ ਦੀ ਪਹਿਚਾਣ ਮੁਸ਼ਕਲ ਹੋ ਗਈ ਹੈ। ਪੁਲਿਸ ਮੁਤਾਬਕ ਸਾਰੀਆਂ ਲਾਸ਼ਾਂ ਨੂੰ ਆਖ਼ਰੀ ਜਾਂਚ ਲਈ ਹਸਪਤਾਲ ਭੇਜ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਵੈਗਨ ਆਰ ਦੇ ਪੂਰੀ ਤਰ੍ਹਾਂ ਸੜ ਜਾਣ ਕਾਰਨ ਗੱਡੀ ਦੀ ਰਜਿਸਟ੍ਰੇਸ਼ਨ ਨੰਬਰ ਤੋਂ ਇਲਾਵਾ ਹੋਰ ਵੇਰਵਾ ਨਹੀਂ ਮਿਲ ਸਕਿਆ ਹੈ। ਗੱਡੀ ਪਟਨਾ ਦੇ ਆਲੋਕ ਰੌਸ਼ਨ ਦੇ ਨਾਂ ਤੋਂ ਰਜਿਸਟਰਡ ਹੈ। ਮਿ੍ਰਤਕਾਂ ਦੀ ਪਹਿਚਾਣ ਅਤੇ ਹੋਰ ਕਾਰਵਾਈ ਲਈ ਪਟਨਾ ਪੁਲਿਸ ਨਾਲ ਸੰਪਰਕ ਕੀਤਾ ਗਿਆ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement