ਟਾਂਡਾ 'ਚ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਧੀ ਸਾਹਮਣੇ ਮਾਂ ਨੇ ਤੋੜਿਆ ਦਮ
Published : Sep 16, 2022, 1:10 pm IST
Updated : Sep 16, 2022, 2:18 pm IST
SHARE ARTICLE
Tragic accident
Tragic accident

ਚਾਚਾ ਭਤੀਜੀ ਗੰਭੀਰ ਰੂਪ ਵਿਚ ਜ਼ਖਮੀ

 

ਟਾਂਡਾ ਉੜਮੁੜ: ਹੁਸ਼ਿਆਰਪੁਰ ਮਾਰਗ 'ਤੇ ਅੱਡਾ ਸਰਾਂ ਵਿਖੇ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ  'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਦਿਓਰ ਅਤੇ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਗੁਰਦਾਸਪੁਰ ਦੇ ਪਿੰਡ ਕੱਸ ਕਲੇਰ ਤੋਂ ਪਾਸਪੋਰਟ ਦਫ਼ਤਰ ਹੁਸ਼ਿਆਰਪੁਰ ਜਾ ਰਹੇ ਸਨ ਕਿ ਅਚਾਨਕ ਕੈਂਟਰ ਨੇ ਉਹਨਾਂ  ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਮੋਟਰਸਾਈਕਲ ਸਵਾਰ ਔਰਤ ਰੀਟਾ ਪਤਨੀ ਮੇਜਰ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦਾ ਦਿਓਰ ਅਲਾਹੀ ਪੁੱਤਰ ਪ੍ਰੇਮ ਸਿੰਘ ਅਤੇ ਬੇਟੀ ਪ੍ਰਭਜੋਤ ਕੌਰ ਜ਼ਖ਼ਮੀ ਹੋ ਗਏ। ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਟਾਂਡਾ ਪੁਲਿਸ ਨੇ ਜ਼ਖ਼ਮੀ ਹੋਏ ਅਲਾਹੀ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement