ਹੁਸ਼ਿਆਰਪੁਰ 'ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਕਤਲ

By : GAGANDEEP

Published : Sep 16, 2023, 10:33 am IST
Updated : Sep 16, 2023, 11:53 am IST
SHARE ARTICLE
photo
photo

ਇਲਾਕੇ ਵਿਚ ਸਹਿਮ ਦਾ ਮਾਹੌਲ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਨੇੜੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿਤਾ। ਮਾਮਲਾ ਪੁਰਾਣੀ ਰੰਜਿਸ਼ ਦਾ ਕਾਰਨ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਗੋਵਿੰਦ ਰਾਏ ਗੋਲਡੀ ਉਮਰ 30 ਸਾਲ ਪੁੱਤਰ ਸੁਰਿੰਦਰ ਪਾਲ ਵਾਸੀ ਕਸਬਾ ਹਾਜੀਪੁਰ ਵਜੋਂ ਹੋਈ। ਮ੍ਰਿਤਕ ਦੁਪਹਿਰ ਵੇਲੇ ਨਵਰਾਜ ਪੁੱਤਰ ਕੁਲਦੀਪ ਵਾਸੀ ਪਿੰਡ ਸੁਨੇੜਾ ਦੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਮੁਕੇਰੀਆਂ ਵੱਲ ਜਾ ਰਿਹਾ ਸੀ ਜਦੋਂ ਉਹ ਪਟਿਆਲ਼ ਸਕੂਲ ਨੇੜੇ ਪੁੱਜਾ ਤਾ ਪਿੱਛਿਓਂ ਆ ਰਹੇ 4 ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ: ਮੋਟਰਸਾਇਕਲ ਤੇ ਕਾਰ ਦੀ ਆਪਸ ਵਿਚ ਹੋਈ ਟੱਕਰ, ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ 

ਇਸ ਦੌਰਾਨ ਆਪਣੇ ਆਪ ਨੂੰ ਬਚਾਉਣ ਲਈ ਮੋਟਰਸਾਈਕਲ ਚਾਲਕ ਨਵਰਾਜ ਨੇ ਪਿੰਡ ਪਟਿਆਲ ਵੱਲ ਮੋੜ ਲਿਆ ਤਾਂ ਮੋਟਰਸਾਈਕਲ ਪਲਟ ਗਿਆ, ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗ ਗਏ ਜਿਸ ਦੌਰਾਨ ਹਮਲਾਵਰਾਂ ਨੇ ਗੋਵਿੰਦ ਰਾਏ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਈ। ਇਸ ਦੌਰਾਨ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਥੋਂ ਰੈਫਰ ਕਰ ਦਿੱਤਾ। ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਨੌਜਵਾਨ ਦੀ ਇਲਾਜ ਦੌਰਾਨ ਮੌਤ ਮੌਤ ਹੋ ਗਈ।

ਇਹ ਵੀ ਪੜ੍ਹੋ: ਪਾਕਿਸਤਾਨ ਦੀ ਖਤਰਨਾਕ ਚਾਲ, ਲਸ਼ਕਰ-ਏ-ਤੋਇਬਾ ਨੇ ਡਰੋਨ ਰਾਹੀਂ ਪੰਜਾਬ 'ਚ ਭੇਜਿਆ ਅੱਤਵਾਦੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement