'ਯੁੱਧ ਨਸ਼ਿਆਂ ਵਿਰੁੱਧ' ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ
Published : Sep 16, 2025, 6:51 pm IST
Updated : Sep 16, 2025, 6:51 pm IST
SHARE ARTICLE
On the 199th day of the 'War on Drugs', Punjab Police raided 359 places; 86 drug peddlers arrested
On the 199th day of the 'War on Drugs', Punjab Police raided 359 places; 86 drug peddlers arrested

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 56 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,804 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.1 ਕਿਲੋ ਹੈਰੋਇਨ, 2 ਕਿਲੋ ਅਫ਼ੀਮ, 254 ਕਿਲੋ ਭੁੱਕੀ,1156 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 395 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 56 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement