ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1393178 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ
Published : Oct 16, 2018, 3:44 pm IST
Updated : Oct 16, 2018, 3:55 pm IST
SHARE ARTICLE
Peddy Field
Peddy Field

ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 726.27 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਪੰਜਾਬ, ( ਸ.ਸ.ਸ.)  : ਪੰਜਾਬ ਵਿੱਚ 15 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1393178 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 726.27 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 1393178 ਮੀਟ੍ਰਿਕ ਟਨ ਝੋਨੇ ਵਿੱਚੋਂ

Peddy in MandisPeddy in Mandis

1361681 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31497 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 434896 ਟਨ, ਮਾਰਕਫੈੱਡ ਵੱਲੋਂ 341551 ਟਨ ਅਤੇ ਪਨਸਪ ਵੱਲੋਂ 281475 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 135174 ਮੀਟ੍ਰਿਕ ਟਨ ਅਤੇ 145347 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 23238 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement