ਕਿਸਾਨ ਅੰਦੋਲਨ ਕਾਰਨ ਪੰਜਾਬ 'ਚ ਬਿਜਲੀ ਸੰਕਟ ਨੂੰ ਹਲ ਕਰਨ ‘ਚ ਨਾਕਾਮ- ਕੈਪਟਨ ਅਮਰਿੰਦਰ ਸਿੰਘ
Published : Oct 16, 2020, 10:23 am IST
Updated : Oct 16, 2020, 10:23 am IST
SHARE ARTICLE
Captain
Captain

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਸਰੋਤਾਂ ਦੀ ਘਾਟ ਹੈ। ਜਿਸ ਕਾਰਨ ਆਉਣ ਵਾਲੇ ਦਿਨ ਚ ਵੱਡੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਧਰਨਾ ਜਾਰੀ ਹੈ। ਇਸ ਕਰਕੇ ਕਿਸਾਨ ਅੰਦੋਲਨ ਬਿਜਲੀ ਸੰਕਟ ਦਾ ਕਾਰਨ ਬਣ ਸਕਦਾ ਹੈ। ਇਸ ਗੱਲ ਦੀ ਸੰਭਾਵਨਾ ਕੈਪਟਨ ਅਮਰਿੰਦਰ ਸਿੰਘ ਨੇ ਜਤਾਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ #Askcaptain ਪ੍ਰੋਗਰਾਮ ਦੌਰਾਨ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਕਿ ਓਹ ਪ੍ਰਦਰਸ਼ਨਾਂ 'ਚ ਢਿੱਲ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਸਰੋਤਾਂ ਦੀ ਘਾਟ ਹੈ। ਜਿਸ ਕਾਰਨ ਆਉਣ ਵਾਲੇ ਦਿਨ ਚ ਵੱਡੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਕੋਲੇ ਦੀ ਘਾਟ ਕਾਰਨ ਸਿਰਫ ਦੋ ਯੂਨਿਟ ਬੱਚੇ ਹਨ ਜੋ ਬਿਜਲੀ ਪੈਦਾ ਕਰ ਰਹੇ ਹਨ, ਬਾਕੀ ਥਾਂ ਬਿਜਲੀ ਬਣਨੀ ਬੰਦ ਹੋ ਗਈ ਹੈ। ਫੇਸਬੁੱਕ ਲਾਈਵ ਸੈਸ਼ਨ ਦੌਰਾਨ ਬਠਿੰਡਾ ਵਾਸੀ ਦੇ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਯੂਰੀਆ ਅਤੇ ਕੋਲੇ ਦੀ ਵੱਡੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਗੁਦਾਮਾਂ ਤੋਂ ਅਨਾਜ ਨੂੰ ਫੌਰੀ ਚੁੱਕਣ ਦੀ ਲੋੜ ਹੈ ਜਿਸ ਵਿੱਚ ਰੇਲ ਰੋਕੋ ਅੰਦੋਲਨ ਕਰਕੇ ਵਿਘਨ ਪਿਆ ਹੋਇਆ ਹੈ।

ਕੈਪਟਨ ਨੇ ਕਿਹਾ ਕਿ, 
" ਜੇ ਕੋਲਾ ਪੰਜਾਬ ਨਹੀਂ ਆਉਂਦਾ ਤਾਂ ਬਿਜਲੀ ਦੀ ਘਾਟ ਵਧੇਗੀ। ਪੰਜਾਬ ਕੋਲ ਨੈਸ਼ਨਲ ਗਰਿੱਡ ਤੋਂ ਬਿਜਲੀ ਖਰੀਦਣ ਲਈ ਇੰਨੇ ਪੈਸੇ ਨਹੀਂ ਹਨ। ਜੇ ਰੇਲ ਨਹੀਂ ਚੱਲਦੀ ਤਾਂ ਮੈਂ ਚੌਲਾਂ ਨੂੰ ਦੂਜੀ ਜਗ੍ਹਾ ਕਿਵੇਂ ਭੇਜਾਂਗਾ? ਕਣਕ ਦੀ ਅਗਲੀ ਫਸਲ ਲਈ ਯੂਰੀਆ ਕਿਵੇਂ ਆਵੇਗਾ? "


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement