ਵਿਸ਼ੇਸ਼ ਕੈਂਪ ’ਚ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਦਿੱਤੇ ਕਲੀਅਰੈਂਸ ਸਰਟੀਫ਼ਿਕੇਟ
Published : Oct 16, 2024, 9:24 pm IST
Updated : Oct 16, 2024, 9:51 pm IST
SHARE ARTICLE
Certificates given clearance to 51 colonizers related to real estate in the special camp
Certificates given clearance to 51 colonizers related to real estate in the special camp

ਰੀਅਲ ਅਸਟੇਟ ਨੂੰ ਨਿਵੇਸ਼ਕਾਂ ਲਈ ਵੱਡੀ ਖਬਰ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਅਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫ਼ਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫ਼ਿਕੇਟ, ਲੈਟਰ ਆਫ਼ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟਰੇਸ਼ਨ ਸਰਟੀਫ਼ਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।

 ਮੰਤਰੀ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ। ਨਵੰਬਰ ਦੇ ਅਖ਼ੀਰ ਵਿਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ transparency.hud0gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement