ਜਥੇਦਾਰ ਭੜਕਾਹਟ ’ਚ ਨਾ ਆਉਣ : ਹਰਜਿੰਦਰ ਸਿੰਘ ਧਾਮੀ
Published : Oct 16, 2024, 10:44 pm IST
Updated : Oct 16, 2024, 10:44 pm IST
SHARE ARTICLE
Jathedar should not get involved: Harjinder Singh Dhami
Jathedar should not get involved: Harjinder Singh Dhami

‘ਅਸੀਂ ਤੁਹਾਡੇ ਨਾਲ ਹਾਂ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ।’

ਚੰਡੀਗੜ੍ਹ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਉਨ੍ਹਾਂ ਦੇ ਅਸਤੀਫ਼ੇ ’ਤੇ ਦਿਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਚੁੱਪੀ ਤੋੜੀ ਹੈ। ਅੱਜ ਰਾਤ ਇਕ ਵੀਡੀਉ ਸੰਦੇਸ਼ ਜਾਰੀ ਕਰ ਕੇ ਜਿੱਥੇ ਧਾਮੀ ਨੇ ਕਿਹਾ ਕਿ ‘ਅਸੀਂ ਤੁਹਾਡੇ ਨਾਲ ਹਾਂ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ।’ ਉਥੇ ਦੂਜੇ ਪਾਸੇ ਉਨ੍ਹਾਂ ਜਥੇਦਾਰਾਂ ਨੂੰ ਸਲਾਹ ਵੀ ਦਿਤੀ ਕਿ ‘ਤੁਸੀਂ ਵੀ ਭੜਕਾਹਟ ’ਚ ਆ ਕੇ ਅਜਿਹੀ ਕੋਈ ਗੱਲ ਨਾ ਕਰੋ ਜਿਸ ਨਾਲ ਆਪਸੀ ਦੂਰੀਆਂ ਵਧਣ।’ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਿਲਣ ਦੀ ਗੱਲ ਮੰਨੀ ਪਰ ਇਸ ਨੂੰ ਨਾਮਨਜ਼ੂਰ ਜਾਂ ਮਨਜ਼ੂਰ ਕਰਨ ਬਾਰੇ ਕੋਈ ਟਿਪਣੀ ਨਹੀਂ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement