‘ਯੁੱਧ ਨਸਿ਼ਆਂ ਵਿਰੁੱਧ' ਮੁਹਿੰਮ ਦਾ 229ਵਾਂ ਦਿਨ
Published : Oct 16, 2025, 7:07 pm IST
Updated : Oct 16, 2025, 7:07 pm IST
SHARE ARTICLE
Day 229 of the 'War on Drugs' campaign
Day 229 of the 'War on Drugs' campaign

ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 7.5 ਕਿਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 427 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 469 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement