ਪਰਾਲੀ ਦੀਆਂ ਗੱਠਾਂ ਬਣਾ ਕੇ ਝੋਨੇ ਦੀ ਰਹਿੰਦ ਖੂੰਹਦ ਨੂੰ ਸੰਭਾਲ ਰਿਹਾ ਹੈ ਅਗਾਂਹਵਧੂ ਕਿਸਾਨ
Published : Nov 16, 2020, 3:33 pm IST
Updated : Nov 16, 2020, 3:33 pm IST
SHARE ARTICLE
farmer
farmer

ਅਗਾਂਹਵਧੂ ਕਿਸਾਨ 16 ਏਕੜ ਜ਼ਮੀਨ ’ਚ ਬਿਨਾਂ ਅੱਗ ਲਗਾਏ ਕਰ ਰਿਹੈ ਸਿੱਧੀ ਬਿਜਾਈ

ਸੰਗਰੂਰ:  ਜ਼ਿਲਾ ਸੰਗਰੂਰ ਦੇ ਪਿੰਡ ਬਨਾਰਸੀ ਦਾ ਅਗਾਂਹਵਧੂ ਕੁਲਦੀਪ ਸ਼ਰਮਾ ਪਿਛਲੇ ਤਿੰਨ ਸਾਲ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾ ਅੱਗ ਲਗਾਏ 16 ਏਕੜ ਰਕਬੇ ’ਚ ਫਸਲਾਂ ਦੀ ਬਿਜਾਈ ਕਰ ਰਿਹਾ ਹੈ। ਉਸਦੀ ਇਸ ਪਹਿਲਕਦਮੀ ਨੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਪ੍ਰੇਰਿਆ ਹੈ। ਕਿਸਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਇਸ ਸਾਲ ਵੀ ਉਸਨੇ ਬੇਲਰ/ ਰੋਕਰ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਝੋਨੇ ਦੀ ਫਸਲ ਦੀ ਰਹਿੰਦ-ਖੂਹੰਦ ਦੀ ਸੰਭਾਲ ਕੀਤੀ ਹੈ।

farmerfarmer
ਕੁਲਦੀਪ ਸ਼ਰਮਾ ਨੇ ਆਪਣੇ ਕਿਸਾਨ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਉਨਾਂ ਕਿਹਾ ਕਿ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ ਤੇ ਜਿਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗਾਂ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਤੋਂ ਗੁਰੇਜ਼ ਕਰਨ ਲੱਗੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement