ਹਾਈ ਕੋਰਟ ’ਚ ਪਟੀਸ਼ਨ ਦਰਜ, ਸੁਣਵਾਈ ਅੱਜ
Published : Nov 16, 2021, 12:25 am IST
Updated : Nov 16, 2021, 12:25 am IST
SHARE ARTICLE
image
image

ਹਾਈ ਕੋਰਟ ’ਚ ਪਟੀਸ਼ਨ ਦਰਜ, ਸੁਣਵਾਈ ਅੱਜ

ਚੰਡੀਗੜ੍ਹ, 15 ਨਵੰਬਰ (ਅੰਕੁਰ ਤਾਂਗੜੀ) : ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ  ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਵਿਰੁਧ ਹਾਈ ਕੋਰਟ ਵਿਚ ਕ੍ਰਿਮੀਨਲ ਕੰਟੈਪਟ ਅਧੀਨ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਦੇ ਹੀ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਵਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। 
ਬਾਜਵਾ ਨੇ ਕਿਹਾ ਕਿ ਡਰੱਗ ਮਾਮਲੇ ਵਿਚ ਸਿੱਧੂ ਹਾਈ ਕੋਰਟ ਨੂੰ ਨਿਰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ਵਿਚ ਸੁਣਵਾਈ ਤੋਂ ਪਹਿਲਾਂ ਹੀ ਸਿੱਧੂ ਟਵੀਟ ਕਰਦੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਨਵਜੋਤ ਸਿੱਧੂ ਸਿਸਟਮ ਵਿਰੁਧ ਜਾ ਕੇ ਅਜਿਹਾ ਕੰਮ ਕਰ ਰਹੇ ਹਨ। ਵਕੀਲ ਵਲੋਂ ਜੋ ਪਟੀਸ਼ਨ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਹੈ ਉਸ ਵਿਚ ਸਿੱਧੂ ਵਲੋਂ ਕੀਤੇ ਗਏ ਟਵੀਟ ਦੇ ਸਕਰੀਨਸ਼ਾਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਵਕੀਲ ਪਰਮਪ੍ਰੀਤ ਸਿੰਘ ਵਲੋਂ ਪਟੀਸ਼ਨ ਦਾਇਰ ਕਰਦਿਆਂ ਸਿੱਧੂ ਵਿਰੁਧ ਕਾਰਵਾਈ ਦੀ ਮੰਗ ਕੀਤੀ ਗਈ ਹੈ।  ਇਸ ਮਾਮਲੇ ਦੀ ਸੁਣਵਾਈ ਕਲ ਯਾਨੀ 16 ਨਵੰਬਰ ਨੂੰ ਸਵੇਰੇ 11 ਵਜੇ ਹੋਣੀ ਹੈ। ਐਡਵੋਕੇਟ ਵਲੋਂ ਪਟੀਸ਼ਨ ਰਾਹੀਂ ਸਿੱਧੂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਸਿਆ ਕਿ ਪੰਜਾਬ ਦਾ ਐਡਵੋਕੇਟ ਜਨਰਲ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਹਰਿਆਣਾ ਦੇ ਐਡਵੋਕੇਟ ਜਨਰਲ ਕਰਨਗੇ। ਜ਼ਿਕਰਯੋਗ ਹੈ ਕਿ ਸਿੱਧੂ ਅਕਸਰ ਹੀ ਟਵਿੱਟਰ ’ਤੇ ਅਪਣੀਆਂ ਪੋਸਟਾਂ ਰਾਹੀਂ ਵਿਰੋਧੀਆਂ ’ਤੇ ਨਿਸ਼ਾਨੇ ਵਿੰਨਦੇ ਰਹਿੰਦੇ ਹਨ। ਪ੍ਰੰਤੂ ਹੁਣ ਇਹ ਜਿਹੜੇ ਟਵੀਟਾਂ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਗਈ ਹੈ, ਉਹ ਬਹੁ-ਕਰੋੜੀ ਡਰੱਗ ਮਾਮਲਿਆਂ ਤੋਂ ਪਹਿਲਾਂ ਦੇ ਹਨ।  
 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement