ਕੰਮ ਤੋਂ ਵਾਪਸ ਆ ਰਹੇ ਮਜ਼ਦੂਰਾਂ ਨੂੰ ਤੇਜ਼ ਰਫਤਾਰ ਵਾਹਨ ਨੇ ਕੁਚਲਿਆ, 2 ਦੀ ਹੋਈ ਮੌਕੇ 'ਤੇ ਮੌਤ

By : GAGANDEEP

Published : Nov 16, 2022, 3:19 pm IST
Updated : Nov 16, 2022, 3:19 pm IST
SHARE ARTICLE
Accident
Accident

ਦੋ ਦੀ ਹਾਲਤ ਗੰਭੀਰ

 

ਜਲੰਧਰ: ਪੰਜਾਬ ਦੇ ਜਲੰਧਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਕੁੱਕੜ ਵਿੱਚ ਇੱਕ ਤੇਜ਼ ਰਫ਼ਤਾਰ ਵਾਹਨ ਨੇ ਦੇਰ ਰਾਤ ਮਜ਼ਦੂਰੀ ਕਰਕੇ ਘਰ ਪਰਤ ਰਹੇ ਮਜ਼ਦੂਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹਾਦਸੇ ਤੋਂ ਬਾਅਦ ਡਰਾਈਵਰ ਜ਼ਖਮੀਆਂ ਨੂੰ ਚੁੱਕ ਕੇ ਹਸਪਤਾਲ ਪਹੁੰਚਾਉਣ ਦੀ ਬਜਾਏ ਮੌਕੇ ਤੋਂ ਮੁਲਜ਼ਮ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਾਹਨ ਅਤੇ ਉਸ ਦੇ ਡਰਾਈਵਰ ਦੀ ਭਾਲ ਕਰ ਰਹੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਜਲੰਧਰ ਦੇ ਏਐਸਆਈ ਵਿਜੇ ਕੁਮਾਰ ਨੇ ਦੱਸਿਆ ਕਿ ਚਾਰ ਮਜ਼ਦੂਰ ਕੰਮ ਤੋਂ ਬਾਅਦ ਘਰ ਜਾ ਰਹੇ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਚਾਰਾਂ ਨੂੰ ਕੁਚਲ ਦਿੱਤਾ। ਹਾਦਸੇ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement