Abohar News: ਅਬੋਹਰ 'ਚ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼

By : GAGANDEEP

Published : Nov 16, 2023, 3:57 pm IST
Updated : Nov 16, 2023, 3:57 pm IST
SHARE ARTICLE
A young man's body was found in a suspicious condition in Abohar
A young man's body was found in a suspicious condition in Abohar

Abohar News: ਪ੍ਰਵਾਰ ਨੇ ਕਤਲ ਦਾ ਜਤਾਇਆ ਸ਼ੱਕ

A young man's body was found in a suspicious condition in Abohar: ਅਬੋਹਰ ਜ਼ਿਲ੍ਹੇ ਦੇ ਪਿੰਡ ਸਰਦਾਰਪੁਰਾ ਦਾ ਰਹਿਣ ਵਾਲਾ 26 ਸਾਲਾ ਨੌਜਵਾਨ ਬੀਤੀ ਰਾਤ ਪਿੰਡ ਦੁਤਾਰਾਂਵਾਲੀ ਸੇਮਨਾਲੇ ਕੋਲ ਜ਼ਖ਼ਮੀ ਹਾਲਤ ਵਿਚ ਸੜਕ ’ਤੇ ਪਿਆ ਮਿਲਿਆ। ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਘਟਨਾ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰਾਂ ਕਤਲ ਦਾ ਸ਼ੱਕ ਜਤਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਇਹ ਵੀ ਪੜ੍ਹੋ: Miss Universe 2023: ਚੋਟੀ ਦੇ 10 ਸਿਲਵਰ ਫਾਈਨਲਿਸਟਾਂ 'ਚ ਥਾਂ ਬਣਾਉਣ 'ਚ ਅਸਫਲ ਰਹੀ ਭਾਰਤ ਦੀ ਸ਼ਵੇਤਾ ਸ਼ਾਰਦਾ

ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਜਗਦੀਸ਼ ਪੁੱਤਰ ਦਿਆਲ ਚੰਦ ਵਾਸੀ ਪਿੰਡ ਸਰਦਾਰਪੁਰਾ ਦੀ ਭੈਣ ਨੇ ਬੀਤੇ ਦਿਨ ਅਬੋਹਰ ਦੇ ਇਕ ਨਿੱਜੀ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਹੈ। ਇਸ ਕਾਰਨ ਦੇਰ ਸ਼ਾਮ ਜਗਦੀਸ਼ ਹਸਪਤਾਲ ਵਿੱਚ ਮੌਜੂਦ ਆਪਣੇ ਪਰਿਵਾਰ ਲਈ ਖਾਣਾ ਲੈ ਕੇ ਪਿੰਡ ਤੋਂ ਸ਼ਹਿਰ ਨੂੰ ਆ ਰਿਹਾ ਸੀ। ਕੁਝ ਸਮੇਂ ਬਾਅਦ ਉਸ ਦੇ ਦੋਸਤ ਜਸਵੀਰ ਸਿੰਘ ਨੂੰ ਸੂਚਨਾ ਮਿਲੀ ਕਿ ਜਗਦੀਸ਼ ਸੜਕ 'ਤੇ ਜ਼ਖਮੀ ਹਾਲਤ 'ਚ ਪਿਆ ਹੈ।

ਇਹ ਵੀ ਪੜ੍ਹੋ: Mohali News : ਮੁਹਾਲੀ 'ਚ ਪੀਜ਼ਾ ਸਟੋਰ 'ਚ ਲੱਗੀ ਭਿਆਨਕ ਅੱਗ, ਸੋਸਾਇਟੀ ਦੇ ਅੱਗ ਬੁਝਾਊ ਯੰਤਰ ਨਿਕਲੇ ਖਰਾਬ 

ਜਸਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਜਗਦੀਸ਼ ਪਿੰਡ ਦੁਤਾਰਾਂਵਾਲੀ ਸੇਮਨਾਲੇ ਕੋਲ ਸੜਕ 'ਤੇ ਜ਼ਖ਼ਮੀ ਹਾਲਤ 'ਚ ਪਿਆ ਸੀ, ਜਿਸ ਨੂੰ ਉਨ੍ਹਾਂ ਤੁਰੰਤ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਇਧਰ ਜਗਦੀਸ਼ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ ਕਿਉਂਕਿ ਕੁਝ ਦਿਨ ਪਹਿਲਾਂ ਪਿੰਡ ਰਾਜਾਂਵਾਲੀ ਦੇ ਵਸਨੀਕ ਕੁਝ ਵਿਅਕਤੀਆਂ ਨੇ ਉਸ ਨੂੰ ਥਾਣੇ ਵਿਚ ਸ਼ਰੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਇਥੇ ਡੀਐਸਪੀ ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement