8 ਸਾਲ ਦੀ ਬੱਚੀ ਨਾਲ ਜਬਰ-ਜਨਾਹ, ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ
Published : Dec 16, 2019, 10:57 am IST
Updated : Dec 16, 2019, 11:14 am IST
SHARE ARTICLE
Delhi-Amritsar National Highway
Delhi-Amritsar National Highway

ਅੰਮ੍ਰਿਤਸਰ ਦੇ ਬਿਆਸ ਵਿਚ ਇਕ ਨਿੱਜੀ ਸਕੂਲ ਵਿਚ ਪੜ੍ਹਦੀ 8 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ।

ਬਿਆਸ: ਅੰਮ੍ਰਿਤਸਰ ਦੇ ਬਿਆਸ ਵਿਚ ਇਕ ਨਿੱਜੀ ਸਕੂਲ ਵਿਚ ਪੜ੍ਹਦੀ 8 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ 14 ਸਾਲ ਦੇ ਵਿਦਿਆਰਥੀ ਨੇ ਜ਼ਬਰ-ਜਨਾਹ ਕੀਤਾ ਹੈ। ਇਸ ਘਟਨਾ ਬਾਰੇ ਪਤਾ ਚੱਲਦਿਆਂ ਹੀ ਸਕੂਲ ਕੰਪਲੈਕਸ ਵਿਚ ਹਾਹਾਕਾਰ ਮਚ ਗਈ। ਜਿਸ ਤੋਂ ਬਾਅਦ ਪੀੜਤ ਬੱਚੀ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ ਹੈ।

File PhotoFile Photo

ਪੀੜਤ ਪਰਿਵਾਰ ਨੇ ਬਿਆਸ ਥਾਣੇ ਦੀ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਬਿਆਸ ਸਥਿਤ ਇੱਕ ਨਿੱਜੀ ਸਕੂਲ ਵਿਚ ਦੂਜੀ ਜਮਾਤ ਵਿਚ ਪੜ੍ਹਦੀ ਹੈ। ਉਹ ਸ਼ੁੱਕਰਵਾਰ ਸਵੇਰੇ ਆਪਣੀ ਬੇਟੀ ਨੂੰ ਸਕੂਲ ਛੱਡ ਕੇ ਆਏ ਸਨ। ਜਿਸ ਤੋਂ ਬਾਅਦ ਦੋ ਵਜੇ ਉਨ੍ਹਾਂ ਨੂੰ ਸਕੂਲ ਮੈਨੇਜਮੈਂਟ ਨੇ ਫੋਨ ‘ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਬੇਟੀ ਸਕੂਲ ਵਿਚ ਰੋ ਰਹੀ ਹੈ।

File PhotoFile Photo

ਜਦੋਂ ਲੜਕੀ ਦੇ ਮਾਪੇ ਸਕੂਲ ਪਹੁੰਚੇ ਤਾਂ ਉਸ ਨੇ ਦੱਸਿਆ ਕਿ ਸਕੂਲ ਵਿਚ ਹੀ ਪੜ੍ਹਦੇ 14 ਸਾਲ ਦੇ ਮੁੰਡੇ ਨੇ ਉਸ ਨਾਲ ਬਦਤਮੀਜ਼ੀ ਕੀਤੀ ਹੈ। ਉਹ ਬੇਟੀ ਨੂੰ ਘਰ ਲੈ ਆਏ ਅਤੇ ਕੁਝ ਦੇਰ ਬਾਅਦ ਬੱਚੀ ਨੇ ਮਾਂ ਨੂੰ ਉਸ ਨਾਲ ਹੋਈ ਜ਼ਬਰ ਜਨਾਹ ਦੀ ਘਟਨਾ ਬਾਰੇ ਦੱਸ ਦਿੱਤਾ। ਇਸ ਪਿੱਛੋਂ ਉਨ੍ਹਾਂ ਨੇ ਸਕੂਲ ਮੈਨੇਜਮੈਂਟ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।

Delhi-Amritsar HighwayDelhi-Amritsar Highway

ਪੁਲਿਸ ਨੇ ਜ਼ਬਰ ਜਨਾਹ ਦੀ ਪੁਸ਼ਟੀ ਹੋਣ ਪਿੱਛੋਂ ਵਿਦਿਆਰਥੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥੀ ਨੂੰ ਗਿ੍ਫ਼ਤਾਰ ਕਰ ਲਿਆ ਹੈ।ਇਸ ਦੇ ਨਾਲ ਹੀ ਅੱਜ ਬਿਆਸ ਵਿਚ ਸਕੂਲ ਤੋਂ ਬਾਹਰ ਪਰਿਵਾਰ ਅਤੇ ਸਮਾਜਕ ਸੰਸਥਾਵਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸਕੂਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

File PhotoFile Photo

ਇਸ ਦੇ ਨਾਲ ਹੀ ਅੱਜ ਬਿਆਸ ਵਿਚ ਬੰਦ ਦਾ ਐਲਾਨ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement