ਢੀਂਡਸਾ ਨੇ ਕੇਂਦਰ ਦੇ ਅੜੀਅਲ ਵਤੀਰੇ ‘ਤੇ ਚੁੱਕੇ ਸਵਾਲ, ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ
Published : Dec 16, 2020, 7:45 pm IST
Updated : Dec 16, 2020, 7:45 pm IST
SHARE ARTICLE
Sukhdev Dhindsa
Sukhdev Dhindsa

ਕਿਹਾ, ਕਿਸਾਨਾਂ ਦੇ ਸੰਘਰਸ਼ ਨੂੰ ਖ਼ਾਲਿਸਤਾਨ ਜਾਂ ਅੱਤਵਾਦ ਨਾਲ ਜੋੜਨਾ ਬਹੁਤ ਹੀ ਮੰਦਭਾਗਾ ਹੈ

ਬਰਨਾਲਾ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਰਹੇ ਕਿਸਾਨਾਂ ਦੀ ਮੰਗ ਨਾ ਮੰਨਣ ਨੂੰ ਲੈ ਕੇ ਕੇਂਦਰ ਸਰਕਾਰ ਤੇ ਚੌਤਰਫਾ ਦਬਾਅ ਪੈਣਾ ਸ਼ੁਰੂ ਹੋ ਗਿਆ ਹੈ। ਦੇਸ਼ ਭਰ ਦੇ ਸਿਆਸੀ ਆਗੂਆਂ ਵਲੋਂ ਕੇਂਦਰ ਸਰਕਾਰ ਖਾਸ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿਖੇਧੀ ਕੀਤੀ ਜਾ ਰਹੀ ਹੈ। ਬਰਨਾਲਾ ਵਿਖੇ ਪਹੁੰਚੇ  ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਬਰਨਾਲਾ ਨੇ ਵੀ ਕਿਸਾਨਾਂ ਦੀ ਸੁਣਵਾਈ ਨਾ ਕਰਨ ਕਾਰਨ ਪ੍ਰਧਾਨ ਮੰਤਰੀ ਵੱਲ ਨਿਸ਼ਾਨਾ ਸਾਧਿਆ ਹੈ।

Sukhdev Singh DhindsaSukhdev Singh Dhindsa

ਉਨ੍ਹਾਂ ਕਿਹਾ ਤਿੰਨ ਮਹੀਨਿਆਂ ਤੋਂ ਕਿਸਾਨ ਸੜਕਾਂ ਕਿਨਾਰੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਰਾਤਾਂ ਕੱਟ ਰਹੇ ਹਨ, ਪਰ ਸਰਕਾਰ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਤਰ੍ਹਾਂ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ ਅਤੇ ਇਹ ਇਸ ਦੇਸ਼ ਦੇ ਵਾਸੀ ਹੀ ਨਹੀਂ ਹਨ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖ਼ਾਲਿਸਤਾਨ ਜਾਂ ਅੱਤਵਾਦ ਨਾਲ ਜੋੜਨਾ ਬਹੁਤ ਹੀ ਮੰਦਭਾਗਾ ਹੈ।

Sukhdev Singh DhindsaSukhdev Singh Dhindsa

ਉਨ੍ਹਾਂ ਕਿਹਾ ਸਰਕਾਰਾਂ ਕਿਸਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀਆਂ ਹਨ। ਹਰਿਆਣਾ ਦੇ ਸੰਸਦ ਮੈਂਬਰਾਂ ਵੱਲੋਂ ਐਸਵਾਈਐਲ ਨਹਿਰ ਦੇ ਚੁੱਕੇ ਗਏ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਹਰਿਆਣਾ ਤੇ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲੜ ਰਹੇ ਹਨ, ਜਿਸ ਕਰਕੇ ਇਹ ਮੁੱਦਾ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਧਿਰਾਂ ਇਕਜੁੱਟ ਹੋ ਕੇ ਬਾਦਲ ਦਲ ਨੂੰ ਮਾਤ ਪਾਉਣਗੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement