ਦਿੱਲੀਮੋਰਚੇਤੋਂਵਾਪਸੀਵੇਲੇਵਾਪਰੇਹਾਦਸੇਕਾਰਨਮੌਤਦਾਸ਼ਿਕਾਰਹੋਏਕਿਸਾਨਾਂਦੀਆਂਮ੍ਰਿਤਕਦੇਹਾਂ ਵਾਰਸਾਂ ਹਵਾਲੇ
Published : Dec 16, 2020, 1:13 am IST
Updated : Dec 16, 2020, 1:13 am IST
SHARE ARTICLE
image
image

ਦਿੱਲੀ ਮੋਰਚੇ ਤੋਂ ਵਾਪਸੀ ਵੇਲੇ ਵਾਪਰੇ ਹਾਦਸੇ ਕਾਰਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਦੀਆਂ ਮ੍ਰਿਤਕ ਦੇਹਾਂ ਵਾਰਸਾਂ ਹਵਾਲੇ

ਦੋ ਕਿਸਾਨਾਂ ਦੀ ਹੋਈ ਸੀ ਮੌਤ, ਅੱਧੀ ਦਰਜਨ ਕਿਸਾਨ ਜ਼ਖ਼ਮੀ


ਐਸ.ਏ.ਐਸ.ਨਗਰ, 15 ਦਸੰਬਰ (ਗੁਰਮੁਖ ਵਾਲੀਆ): ਦਿੱਲੀ ਬਾਰਡਰ ਉਤੇ ਚੱਲ ਰਹੇ ਕਿਸਾਨ ਮੋਰਚੇ ਤੋਂ ਵਾਪਸ ਆ ਰਹੇ ਕਿਸਾਨਾਂ ਦੇ ਟੈਂਪੂ ਨਾਲ ਹਾਦਸਾ ਵਾਪਰਨ ਕਾਰਨ ਦੋ ਕਿਸਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂਕਿ ਇਸ ਟੈਂਪੂ ਵਿਚ ਸ਼ਾਮਲ ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਕਿਸਾਨਾਂ ਦਾ ਇਹ ਟੈਂਪੂ ਦਿੱਲੀ ਤੋਂ ਪਰਤ ਰਿਹਾ ਸੀ ਅਤੇ ਬੀਤੀ ਰਾਤ 9 ਵਜੇ ਦੇ ਕਰੀਬ ਇਸ ਦੀ ਸਾਹਮ੍ਹਣੇ ਤੋਂ ਆ ਰਹੇ ਇਕ ਟੱਰਕ ਨਾਲ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਦੋ ਕਿਸਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨਾਂ ਦੇ ਨਾਮ ਸੁਖਦੇਵ ਸਿੰਘ, ਅਤੇ ਦੀਪ ਸਿੰਘ ਦਸੇ ਗਏ ਹਨ। ਇਨ੍ਹਾਂ ਤੋਂ ਇਲਾਵਾ ਟ੍ਰੈਂਪੂ ਦਾ ਡ੍ਰਾਈਵਰ ਮਨਪ੍ਰੀਤ ਸਿੰਘ ਅਤੇ ਟੈਂਪੂ ਵਿਚ ਸਵਾਰ ਪਵਨ ਕੁਮਾਰ, ਭਾਗ ਸਿੰਘ ਸਾਬਕਾ ਸਰਪੰਚ, ਮੂਲਾ ਰਾਮ, ਮਹੀਪਾਲ, ਦਿਲਬਾਗ ਸਿੰਘ ਪਿੰਡ ਰੰਗੀਆਂ ਅਤੇ ਸੁਖਦਰਸ਼ਣ ਸਿੰਘ ਹਾਦਸੇ ਕਾਰਨ ਗੰਭੀਰ ਜ਼ਖ਼ਮੀ ਹੋ ਗਏ।
ਟੈਂਪੂ ਦੇ ਡ੍ਰਾਈਵਰ ਮਨਪ੍ਰੀਤ ਸਿੰਘ ਵਸਨੀਕ ਪਿੰਡ ਮਜਾਤੜੀ ਨੇ ਦਸਿਆ ਕਿ ਟ੍ਰਾਲਾ ਗ਼ਲਤ ਸਾਈਡ ਤੋਂ ਆ ਰਿਹਾ ਸੀ ਅਤੇ ਉਸ ਨੇ ਟਂੈਪੂ ਵਿਚ ਆ ਕੇ ਸਿੱਧੀ ਟਕਰ ਮਾਰ ਦਿਤੀ।  ਹਾਦਸੇ ਤੋਂ ਬਾਅਦ ਜ਼ਖ਼ਮੀ ਕਿਸਾਨਾਂ ਨੂੰ ਮੁਹਾਲੀ ਦੇ ਫ਼ੇਜ਼ 6 ਸਥਿਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਸੁਖਦੇਵ ਸਿੰਘ ਅਤੇ ਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ ਜਦੋਂਕਿ ਬਾਕੀ ਜ਼ਖ਼ਮੀਆਂ ਨੂੰ ਇਲਾਜ ਵਾਸਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ ਮਨਪ੍ਰੀਤ ਸਿੰਘ, ਮਹੀਪਾਲ ਅਤੇ ਸੁਖਦਰਸ਼ਨ ਸਿੰਘ ਨੂੰ ਪੀ ਜੀ ਆਈ ਭੇਜਿਆ ਗਿਆ ਹੈ ਜਦੋਂਕਿ ਮੂਲਾਰਾਮ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

imageimageਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਕਰਦੇ ਹੋਏ ਡਾਕਟਰ ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement