ਦਿੱਲੀ ਕਿਸਾਨ ਮੋਰਚੇ 'ਤੋਂ ਪਟਿਆਲਾ ਵਾਪਸ ਪਰਤ ਰਹੇ ਕਿਸਾਨਾਂ ਦੀ ਟਰਾਲੀ ਹੋਈ ਹਾਦਸਾ ਗ੍ਰਸਤ
Published : Dec 16, 2020, 12:31 am IST
Updated : Dec 16, 2020, 12:31 am IST
SHARE ARTICLE
image
image

ਦਿੱਲੀ ਕਿਸਾਨ ਮੋਰਚੇ 'ਤੋਂ ਪਟਿਆਲਾ ਵਾਪਸ ਪਰਤ ਰਹੇ ਕਿਸਾਨਾਂ ਦੀ ਟਰਾਲੀ ਹੋਈ ਹਾਦਸਾ ਗ੍ਰਸਤ

ਹਾਦਸੇ ਵਿਚ ਪਟਿਆਲਾ ਦੇ 2 ਜਣਿਆਂ ਦੀ ਹੋਈ ਮੌਤ

ਪਟਿਆਲਾ, ਬਲਬੇੜਾ, ਡਕਾਲਾ, 15 ਦਸੰਬਰ (ਤੇਜਿੰਦਰ ਫ਼ਤਿਹਪੁਰ, ਗੁਰਸੇਵਕ ਸਿੰਘ ਕਰਹਾਲੀ ਸਿੰਘ ਕਰਹਾਲੀ ਸਾਹਿਬ): ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਵਾਪਸ ਆ ਰਹੇ ਕਿਸਾਨਾਂ ਦੀ ਟਰਾਲੀ ਕਰਨਾਲ ਦੇ ਤਰਾਵੜੀ ਫਲਾਈਓਵਰ 'ਤੇ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿਚ ਗੁਰਪ੍ਰੀਤ ਸਿੰਘ ਤੇ ਲਾਭ ਸਿੰਘ ਨਾਂ ਦੇ ਦੋ ਕਿਸਾਨਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਗੁਰਪ੍ਰੀਤ ਸਿੰਘ ਦੀ ਉਮਰ 25 ਸਾਲ ਦੇ ਕਰੀਬ ਹੈ ਜਦੋਂ ਕਿ ਲਾਲ ਸਿੰਘ ਦੀ ਉਮਰ ਕਰੀਬ 60 ਸਾਲ ਹੈ। ਇਹ ਦੋਵੇਂ ਕਿਸਾਨ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਪਿੰਡ ਸਫੇੜਾ ਦੇ ਨਿਵਾਸੀ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਦਸ ਹੋਰ ਕਿਸਾਨ ਵੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਦੀ ਸੂਚਨਾ ਮਿਲਦਿਆਂ ਹੀ ਮੌਕੇ ਉਤੇ ਪੁੱਜੀ ਪੁਲਿਸ ਨੇ ਗੁਰਪ੍ਰੀਤ ਸਿੰਘ ਤੇ ਲਾਭ ਸਿੰਘ ਦੀਆਂ ਲਾਸ਼ਾਂ ਸ਼ਨਾਖ਼ਤ ਲਈ ਕਰਨਾਲ ਦੇ ਇਕ ਨਿਜੀ ਹਸਪਤਾਲ ਵਿਖੇ ਰਖਵਾ ਦਿਤੀਆਂ ਹਨ।
   ਜਾਣਕਾਰੀ ਮੁਤਾਬਕ ਇਸ ਸੜਕ ਹਾਦਸੇ ਦਾ ਕਾਰਨ ਧੁੰਦ ਨੂੰ ਦਸਿਆ ਜਾ ਰਿਹਾ ਹੈ। ਇਹ ਹਾਦਸਾ ਸਵੇਰੇ ਮੰਗਲਵਾਰ ਤਿੰਨ ਵਜੇ ਦੇ ਕਰੀਬ ਹੋਇਆ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੱਛੇ ਤੋਂ ਆ ਰਹੇ ਇਕ ਟਰਾਲੇ ਨੇ ਟੱਕਰ ਮਾਰ ਦਿਤੀ।


ਫੋਟੋ ਨੰ: 15 ਪੀਏਟੀ 16

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement