ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖਤ ਨੋਟਿਸ
Published : Dec 16, 2020, 12:26 pm IST
Updated : Dec 16, 2020, 12:26 pm IST
SHARE ARTICLE
 Sri Sri Ravi Shankar
Sri Sri Ravi Shankar

ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਉੱਪਰ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਦਾ ਇਲਜ਼ਾਮ ਲਾਇਆ ਹੈ। ਇਸ  ਦੇ ਚਲਦੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਸ ਵੱਲੋਂ ਪਾਵਨ ਗੁਰਬਾਣੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ।

SGPC

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਨਾਲ ਆਪਣੀ ਤਸਵੀਰ ਲਾ ਕੇ ਰਵੀ ਸ਼ੰਕਰ ਨੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਸਭ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਬੰਧਤ ਨੂੰ ਪੱਤਰ ਲਿਖ ਮੁਆਫ਼ੀ ਮੰਗਣ ਲਈ ਕਿਹਾ ਹੈ। 

ravi shankr

ਬੀਬੀ ਜਗੀਰ ਕੌਰ ਨੇ ਸਬੰਧਤ ਨੂੰ  ਲਿਖਿਆ ਪੱਤਰ
ਬੀਬੀ ਜਗੀਰ ਕੌਰ ਨੇ ਆਖਿਆ "ਪਾਵਨ ਗੁਰਬਾਣੀ ਤੇ ਮਨੁੱਖਤਾ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement