ਇਲੈਕਟੋਰਲ ਕਾਲਜ ਨੇ ਬਾਇਡਨ ਦੀ ਜਿੱਤ 'ਤੇ ਲਾਈ ਮੋਹਰ, 20 ਜਨਵਰੀ ਨੂੰ ਚੁੱਕਣਗੇ ਸਹੁੰ
Published : Dec 16, 2020, 12:50 am IST
Updated : Dec 16, 2020, 12:50 am IST
SHARE ARTICLE
image
image

ਇਲੈਕਟੋਰਲ ਕਾਲਜ ਨੇ ਬਾਇਡਨ ਦੀ ਜਿੱਤ 'ਤੇ ਲਾਈ ਮੋਹਰ, 20 ਜਨਵਰੀ ਨੂੰ ਚੁੱਕਣਗੇ ਸਹੁੰ

ਵਾਸ਼ਿੰਗਟਨ, 15 ਦਸੰਬਰ : ਪਹਿਲੀ ਵਾਰ ਕਈ ਸੀਨੀਅਰ ਰਿਪਬਲਿਕਨਾਂ ਨੇ ਕਿਹਾ ਹੈ ਕਿ ਰਾਸ਼ਟਰਪਤੀ ਚੋਣਾਂ 'ਚ ਡੈਮੋਕ੍ਰੇਟ ਪਾਰਟੀ ਦੇ ਜੋਅ ਬਾਇਡਨ ਜੇਤੂ ਹਨ।
ਅਮਰੀਕਾ ਦੇ ਇਲੈਕਟੋਰਲ ਕਾਲਜ ਨੇ ਜੋਅ ਬਾਇਡਨ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਬਹੁਮਤ ਦੇ ਕੇ ਉਨ੍ਹਾਂ ਦੀ ਜਿੱਤ ਦੀ ਅਧਿਕਾਰਤ ਪੁਸ਼ਟੀ ਕਰ ਦਿਤੀ ਹੈ। ਇਸ ਨਾਲ ਹੀ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਉਸ ਕਾਨੂੰਨੀ ਲੜਾਈ ਨੂੰ ਠੱਲ੍ਹ ਪੈ ਗਈ ਹੈ ਜਿਸ ਵਿਚ ਚੋਣ ਵਿਚ ਵੱਡੇ ਪੱਧਰ 'ਤੇ ਹੇਰਾਫੇਰੀ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਬਾਇਡਨ ਨੂੰ ਦੇਸ਼ ਦੇ 50 ਸੂਬਿਆਂ ਨੇ 306 ਇਲੈਕਟੋਰਲ ਕਾਲਜ ਮਿਲਣ ਦੀ ਪੁਸ਼ਟੀ ਕੀਤੀ ਹੈ। ਕਿਸੇ ਵੀ ਉਮੀਦਵਾਰ ਨੂੰ ਜਿੱਤ ਲਈ 270 ਇਲੈਕਟੋਰਲ ਕਾਲਜ ਦੀ ਲੋੜ ਹੁੰਦੀ ਹੈ। ਕਾਨੂੰਨ ਅਨੁਸਾਰ ਇਲੈਕਟੋਰਲ ਕਾਲਜ ਦੀ ਬੈਠਕ ਦਸੰਬਰ ਦੇ ਦੂਜੇ ਬੁਧਵਾਰ ਪਿੱਛੋਂ ਆਉਣ ਵਾਲੇ ਪਹਿਲੇ ਸੋਮਵਾਰ ਨੂੰ ਹੁੰਦੀ ਹੈ। ਇਸ ਦਿਨ ਸਾਰੇ 50 ਸੂਬਿਆਂ ਅਤੇ ਡਿਸਟ੍ਰਿਕਟ ਆਫ਼ ਕੋਲੰਬੀਆ ਦੇ ਗਵਰਨਰ ਅਪਣਾ ਵੋਟ ਪਾਉਣ ਲਈ ਬੈਠਕ ਕਰਦੇ ਹਨ। ਹਾਲਾਂਕਿ ਇਹ ਬੈਠਕ ਸਿਰਫ਼ ਇਕ ਰਸਮੀ ਕਾਰਵਾਈ ਹੁੰਦੀ ਹੈ ਪ੍ਰੰਤੂ ਇਹ ਬੈਠਕ ਇਸ ਸਾਲ ਪਹਿਲੇ ਦੀ ਮੁਕਾਬਲੇ ਜ਼ਿਆਦਾ ਚਰਚਾ ਵਿਚ ਰਹੀ ਕਿਉਂਕਿ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਟਰੰਪ ਨੇ ਹਾਰ ਸਵੀਕਾਰ ਕਰਨ ਤੋਂ ਇਨਕਾਰ ਕਰਦੇ ਹੋਏ ਚੋਣ ਵਿਚ ਧੋਖਾਧੜੀ ਦੇ ਦੋਸ਼ ਲਗਾਏ ਹਨ।
(ਪੀਟੀਆਈ)

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement