ਅੱਜ ਜੋ ਕਿਸਾਨ ਮੈਨੂੰ ਮਿਲੇ, ਉਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ : ਤੋਮਰ
Published : Dec 16, 2020, 12:48 am IST
Updated : Dec 16, 2020, 12:48 am IST
SHARE ARTICLE
image
image

ਅੱਜ ਜੋ ਕਿਸਾਨ ਮੈਨੂੰ ਮਿਲੇ, ਉਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ : ਤੋਮਰ

ਨਵੀਂ ਦਿੱਲੀ, 15 ਦਸੰਬਰ : ਅੱਜ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਤਿੰਨ ਖੇਤੀਬਾੜੀ ਬਿਲਾਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਸੇ ਦੌਰਾਨ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਮੈਨੂੰ ਮਿਲੇ ਉਨ੍ਹਾਂ ਨੇ ਖੇਤੀਬਾੜੀ ਦੇ ਤਿੰਨ ਕਾਨੂੰਨਾਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਯੂ.ਪੀ ਤੋਂ ਆਏ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਅਤੇ ਸੂਬਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਬਿਲਾਂ ਅਤੇ ਸਰਕਾਰ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀ ਸੁਧਾਰ ਕਾਨੂੰਨਾਂ ਦੀ ਕਾਫੀ ਲੰਮੇ ਸਮੇਂ ਤੋਂ ਜ਼ਰੂਰਤ ਸੀ। ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕੁੱਝ ਲੋਕ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭਰਮ ਫੈਲਾ ਰਹੇ ਹਨ। ਉਨ੍ਹਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਜਦੋਂ ਮੈਂ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਸਪਸ਼ਟ ਤੌਰ 'ਤੇ ਬਿਲਾਂ ਦਾ ਸਮਰਥਨ ਕੀਤਾ।  (ਏਜੰਸੀ)

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement