ਸਕਰਾਰ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਕਰੇਗੀ : ਗਡਕਰੀ
Published : Dec 16, 2020, 12:23 am IST
Updated : Dec 16, 2020, 12:23 am IST
SHARE ARTICLE
image
image

ਸਕਰਾਰ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਕਰੇਗੀ : ਗਡਕਰੀ

ਨਵੀਂ ਦਿੱਲੀ, 15 ਦਸੰਬਰ : ਦਿੱਲੀ 'ਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਵੱਖ ਵੱਖ ਲੀਡਰਾਂ ਵਲੋਂ ਕੇਂਦਰ ਵਲੋਂ ਜਾਰੀ ਨਵੇਂ ਖੇਤੀ ਕਾਨੂੰਨ ਨੂੰ ਜਾਣਨ ਲਈ ਕਿਹਾ ਜਾ ਰਿਹਾ ਹੈ।  ਇਸ ਵਿਚਕਾਰ ਮੰਗਲਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਾਨੂੰਨ ਸਮਝਣੇ ਚਾਹੀਦੇ ਹਨ। ਸਰਕਾਰ ਉਨ੍ਹਾਂ ਨਾਲ ਕਿਸੇ ਤਰ੍ਹਾ ਦੀ ਬੇਇਨਸਾਫ਼ੀ ਨਹੀਂ ਕਰੇਗੀ। ਗਡਕਰੀ ਨੇ ਕਿਹਾ, 'ਕਿਸਾਨਾਂ ਨੂੰ ਆ ਕੇ ਕਾਨੂੰਨ ਸਮਝਣੇ ਚਾਹੀਦੇ ਹਨ।'
ਨਿਤਿਨ ਗਡਕਰੀ ਨੇ ਟਵੀਟ ਰਾਹੀਂ ਕਿਹਾ, “ਸਾਡੀ ਸਰਕਾਰ ਕਿਸਾਨਾਂ ਦੇ ਪ੍ਰਤੀ ਸਮਰਪਿਤ ਹੈ ਤੇ ਉਨ੍ਹਾਂ ਵਲੋਂ ਦਿਤੇ ਪ੍ਰਸਤਾਵਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ। ਸਾਡੀ ਸਰਕਾਰ 'ਚ ਕਿਸਾਨਾਂ ਦੇ ਨਾਲ ਕੋਈ ਵੀ ਅਨਿਆ ਨਹੀਂ ਹੋਵੇਗਾ। ਕੁੱਝ ਤੱਥ ਹਨ ਜੋ ਇਸ ਅੰਦੋਲਨ ਦਾ ਗਲਤ ਇਸਤੇਮਾਲ ਕਰ ਕੇ ਇਸ ਨੂੰ ਭਟਕਾਉਣਾ ਚਾਹੁੰਦੇ ਹਨ। ਇਹ ਗਲਤ ਹੈ। ਕਿਸਾਨਾਂ ਨੂੰ ਤਿੰਨਾਂ ਖੇਤੀ ਕਾਨੂੰਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।''
ਇਸ ਤੋਂ ਪਹਿਲਾਂ ਵੀ ਨਿਤਿਨ ਗਡਕਰੀ ਨੇ ਕੇਂਦਰ ਨੂੰ ਵਾਰ-ਵਾਰ ਇਹ ਕਿਹਾ ਸੀ ਕਿ ਕਿਸਾਨਾਂ ਨੂੰ ਭਰਮਾਇਆ ਜਾ ਰਿਹਾ ਹੈ ਕਿ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ। ਦੂਜੇ ਪਾਸੇ ਕਿਸਾਨ ਆਪਣੀਆਂ ਮੰਗਾਂ 'ਤੇ ਡਟੇ ਹੋਏ ਹਨ ਕਿ ਉਹ ਖੇਤੀ ਕਾਨੂੰਨ ਰੱਦ ਕਰਵਾਉਣ 'ਤੇ ਅੜੇ ਹੋਏ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement