ਦੇਸ਼ ’ਚ ਕੋਰੋਨਾ ਦੇ 6,984
Published : Dec 16, 2021, 12:17 am IST
Updated : Dec 16, 2021, 12:17 am IST
SHARE ARTICLE
image
image

ਦੇਸ਼ ’ਚ ਕੋਰੋਨਾ ਦੇ 6,984

ਨਵੀਂ ਦਿੱਲੀ, 15 ਦਸੰਬਰ : ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 6984 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਹਾਲੇ 87,562 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਹ ਪੀੜਤ ਮਾਮਲਿਆਂ ਦਾ 0.25 ਫੀ ਸਦੀ ਹੈ। ਰੋਜ਼ਾਨਾ ਲਾਗ ਦਰ 0.58 ਫ਼ੀ ਸਦੀ ਰਹੀ ਹੈ। ਇਸੇ ਮਿਆਦ ’ਚ 8168 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤਕ ਕੁਲ 3 ਕਰੋੜ 41 ਲੱਖ 931 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.38 ਫ਼ੀ ਸਦੀ ਹੈ। 
ਦੇਸ਼ ’ਚ ਪਿਛਲੇ 24 ਘੰਟਿਆਂ ’ਚ 11 ਲੱਖ 84 ਹਜਾਰ 883 ਲੋਕਾਂ ਦਾ ਕੋਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਹੁਣ ਤਕ 65 ਕਰੋੜ 88 ਲੱਖ 47 ਹਜਾਰ 816 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਚੁਕਿਆ ਹੈ। ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 68 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਕੋਰੋਨਾ ਟੀਕਾਕਰਨ 134 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁਧਵਾਰ ਨੂੰ ਇਥੇ ਦਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 68 ਲੱਖ 89 ਹਜ਼ਾਰ 25 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤਕ 134 ਕਰੋੜ 61 ਲੱਖ 14 ਹਜ਼ਾਰ 483 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।    (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement