ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ  ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ ਕੀਤਾ ਗਿਆ ਪੇਸ਼

By : KOMALJEET

Published : Dec 16, 2022, 3:52 pm IST
Updated : Dec 16, 2022, 3:54 pm IST
SHARE ARTICLE
Lawrence Bishnoi
Lawrence Bishnoi

ਹੁਣ ਇਸ ਮਾਮਲੇ ਵਿਚ ਮੋਹਾਲੀ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ 

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਦੇ ਦਿਨ ਦਾ ਰਿਮਾਂਡ ਪੂਰਾ ਹੋਣ 'ਤੇ ਮਾਨਯੋਗ ਸੀ ਜੇ ਐਮ ਰਾਜਪਾਲ ਸਿੰਘ ਰਾਵਤ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਦਾ ਪਹਿਲਾਂ ਛੇ ਦਿਨ ਅਤੇ ਫਿਰ ਤਿੰਨ ਦਿਨ ਦਾ ਰਿਮਾਂਡ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲਿਆ। ਅੱਜ ਰਿਮਾਂਡ ਪੂਰਾ ਹੋਣ ਉਪਰੰਤ ਮਾਣਯੋਗ ਅਦਾਲਤ ਵਿਚ ਮੋਹਾਲੀ ਪੁਲਿਸ ਵੱਲ ਟਰਾਜੈਂਟ ਰਿਮਾਂਡ ਦੀ ਮੰਗ ਕੀਤੀ ਗਈ। ਜਿਸ 'ਤੇ ਮੋਹਾਲੀ ਦੇ ਥਾਣਾ ਸੋਹਾਣਾ ਵਿਚ ਦਰਜ ਇਕ ਮਾਮਲੇ 'ਚ ਲਾਰੈਂਸ ਦਾ ਟਰਾਜੈਂਟ ਰਿਮਾਂਡ ਦੇ ਦਿੱਤਾ ਗਿਆ। 

ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਸੀ।  ਦਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰ ਕੇ ਉਸ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਹਨਾਂ ਨੂੰ 30 ਲੱਖ ਨਾ ਦਿੱਤਾ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦਸ ਰਿਹਾ ਅਤੇ 21 ਮਾਰਚ ਨੂੰ ਉਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫਰੀਦਕੋਟ ਪੇਸ਼ੀ 'ਤੇ ਆ ਰਿਹਾ ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ।

ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਞਿਚ ਦਮਨਪ੍ਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ 'ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ  ਨੂੰ ਪੁਲਿਸ ਪਛਗਿਛ ਲਈ ਲੈ ਕੇ ਆਈ ਸੀ। ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ। 

ਇਸ ਮਾਮਲੇ ਵਿਚ ਲਾਰੈਂਸ ਦਾ ਪਹਿਲਾਂ 6 ਅਤੇ ਫਿਰ 3 ਦਿਨ ਦਾ ਰਿਮਾਂਡ ਦਿੱਤਾ ਗਿਆ। ਅਜ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਸ ਮਾਮਲੇ 'ਚ ਪੁੱਛਗਿੱਛ ਪੂਰੀ ਹੋਣ ਤੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਣ ਦੀ ਅਪੀਲ ਕੀਤੀ ਗਈ।  ਇਸ ਦੌਰਾਨ ਮੋਹਾਲੀ ਪੁਲਿਸ ਵੱਲੋਂ ਮਾਣਯੋਗ ਅਦਾਲਤ ਵਿਚ ਟਰਾਜੈਂਟ ਰਿਮਾਂਡ ਦੀ ਮੰਗ ਕਰਨ 'ਤੇ ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਟਰਾਜੈਂਟ ਰਿਮਾਂਡ 'ਤੇ ਭੇਜ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement