ਸ਼ਰਮਨਾਕ! ਲੁਧਿਆਣਾ 'ਚ 6 ਸਾਲ ਦੀ ਬੱਚੀ ਨਾਲ ਬਲਾਤਕਾਰ, ਮੁਲਜ਼ਮ ਫਰਾਰ  
Published : Dec 16, 2022, 6:32 pm IST
Updated : Dec 16, 2022, 6:32 pm IST
SHARE ARTICLE
Rape Case
Rape Case

ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

 

ਲੁਧਿਆਣਾ - ਪੰਜਾਬ ਦੇ ਲੁਧਿਆਣਾ 'ਚ 6 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਵੀਰਵਾਰ ਸ਼ਾਮ ਨੂੰ ਮੁਲਜ਼ਮ ਬੱਚੀ ਨੂੰ ਇਕ ਆਟੋ 'ਚ ਬਿਠਾ ਕੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਪਾਰਕ 'ਚ ਛੱਡ ਕੇ ਫਰਾਰ ਹੋ ਗਿਆ। ਘਟਨਾ ਧਾਂਦਰਾ ਰੋਡ ਦੀ ਹੈ। ਲੜਕੀ ਨੇ ਘਰ ਜਾ ਕੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਘਟਨਾ ਦੀ ਸੂਚਨਾ ਦੁੱਗਰੀ ਪੁਲਿਸ ਨੂੰ ਦਿੱਤੀ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਬੱਚੀ ਨਾਲ ਬਲਾਤਕਾਰ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸ਼ਹਿਰ ਦੇ ਕਈ ਆਟੋ ਚਾਲਕਾਂ ਅਤੇ ਆਟੋ ਸਟੈਂਡਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਫੜਨ ਲਈ ਵੱਖ-ਵੱਖ ਟੀਮਾਂ ਵੀ ਲਗਾਈਆਂ ਹਨ ਤਾਂ ਜੋ ਉਸ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।

ਬੱਚੀ ਨਾਲ ਬਲਾਤਕਾਰ ਦੀ ਖ਼ਬਰ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਸੀਆਈਏ-1 ਇੰਚਾਰਜ ਰਾਜੇਸ਼ ਸ਼ਰਮਾ, ਏਸੀਪੀ ਵੈਭਵ ਸਹਿਗਲ ਅਤੇ ਸਟੇਸ਼ਨ ਇੰਚਾਰਜ ਮਧੂ ਬਾਲਾ ਸੜਕਾਂ ’ਤੇ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਈ ਥਾਵਾਂ 'ਤੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮੌਕੇ 'ਤੇ ਫੋਰੈਂਸਿਕ ਟੀਮਾਂ ਵੀ ਕੰਮ ਕਰ ਰਹੀਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement