ਮੁਹਾਲੀ ਤੋਂ ਬਾਅਦ ਹੁਣ ਪਟਿਆਲਾ 'ਚ ਗੈਂਗਸਟਰਾਂ ਨਾਲ ਮੁੱਠਭੇੜ, ਇਕ ਦੇ ਲੱਗੀ ਗੋਲੀ  
Published : Dec 16, 2023, 7:16 pm IST
Updated : Dec 16, 2023, 7:37 pm IST
SHARE ARTICLE
Gangster Malkit Singh alias Chitta
Gangster Malkit Singh alias Chitta

ਜ਼ਖ਼ਮੀ ਹੋਣ ਤੋਂ ਬਾਅਦ ਕੀਤਾ ਗ੍ਰਿਫ਼ਤਾਰ

 ਮੁਹਾਲੀ - ਮੁਹਾਲੀ ਤੋਂ ਬਾਅਦ ਹੁਣ ਪੰਜਾਬ ਦੇ ਪਟਿਆਲਾ ਵਿਚ ਪੁਲਿਸ ਤੇ ਗੈਂਗਸਟਰਾਂ ਦਾ ਮੁਕਾਬਲਾ ਹੋਇਆ ਹੈ। ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਕਰਾਸ ਫਾਇਰਿੰਗ ਦੌਰਾਨ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਮੁਕਾਬਲਾ ਪਟਿਆਲਾ ਦੇ ਸੀ.ਆਈ.ਏ ਸਟਾਫ਼ ਵੱਲੋਂ ਕੀਤਾ ਗਿਆ। ਮਲਕੀਤ ਸਿੰਘ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ ਵਿਚ ਲੋੜੀਂਦਾ ਸੀ।

ਸ਼ੁਰੂਆਤੀ ਜਾਂਚ ਮੁਤਾਬਕ ਉਹ ਇਕੱਲਾ ਹੀ ਸਫਰ ਕਰ ਰਿਹਾ ਸੀ। ਫਿਰ ਪੁਲਿਸ ਨੇ ਪਿੱਛਾ ਕੀਤਾ। ਜਦੋਂ ਪੁਲਿਸ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਗੋਲੀਬਾਰੀ ਵਿਚ ਉਸ ਨੂੰ ਗੋਲੀ ਮਾਰ ਦਿੱਤੀ ਤੇ ਉਹ ਜ਼ਖ਼ਮੀ ਹੋ ਗਿਆ। ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 6 ਕਾਰਤੂਸ ਵੀ ਬਰਾਮਦ ਹੋਏ ਹਨ। 21 ਸਾਲਾ ਮਲਕੀਤ ਕਤਲ ਦੇ 6 ਮਾਮਲਿਆਂ ਵਿਚ ਲੋੜੀਂਦਾ ਹੈ।

ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਚਿੱਟਾ ਖ਼ਿਲਾਫ਼ ਕਤਲ, ਇਰਾਦਾ ਕਤਲ ਅਤੇ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ। ਮਲਕੀਤ ਇੱਕ ਗੰਭੀਰ ਅਪਰਾਧੀ ਸੀ। ਐਸਪੀ ਸਿਟੀ ਅਤੇ ਸੀਆਈਏ ਇੰਚਾਰਜ ਰਮਿੰਦਰ ਸਿੰਘ ਦੀ ਟੀਮ ਨੇ ਇਸ ਨੂੰ ਖੇੜਾ ਗੁਜਰਾਂ ਇਲਾਕੇ ਵਿੱਚ ਰੋਕਣ ਲਈ ਕਿਹਾ। ਉਸ ਨੇ ਪੁਲਿਸ ਪਾਰਟੀ 'ਤੇ 3 ਰਾਉਂਡ ਫਾਇਰ ਕੀਤੇ। ਜਵਾਬ ਵਿਚ ਪੁਲਿਸ ਨੇ ਵੀ 6 ਰਾਊਂਡ ਫਾਇਰ ਕੀਤੇ। ਜਿਸ ਨਾਲ ਉਸਦੇ ਗੋਡਿਆਂ 'ਤੇ ਸੱਟ ਲੱਗ ਗਈ। 
ਇਸ ਦੀਆਂ ਕੜੀਆਂ ਐਸ.ਕੇ.ਖਰੌੜ ਤੋਂ ਮਿਲੀਆਂ ਹਨ। ਹਾਲ ਹੀ 'ਚ ਉਹ ਤ੍ਰਿਪੜੀ 'ਚ ਕਤਲ ਦੇ ਮਾਮਲੇ 'ਚ ਵੀ ਲੋੜੀਂਦਾ ਸੀ।  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement