Punjab News: ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਊਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Published : Dec 16, 2023, 5:17 pm IST
Updated : Dec 16, 2023, 5:17 pm IST
SHARE ARTICLE
Balkar Singh assures to resolve legitimate demands of Sefai Sewaks and Municipal Work Unions
Balkar Singh assures to resolve legitimate demands of Sefai Sewaks and Municipal Work Unions

ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Punjab News: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅੱਜ ਮਿਊਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿਚ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦਸਿਆ ਕਿ ਸੂਬੇ ਵਿਚ ਸਫਾਈ ਵਿਵਸਥਾ ਕਾਇਮ ਰੱਖਣਾ ਇਕ ਮਹੱਤਵਪੂਰਨ ਕੰਮ ਹੈ, ਜਿਸ ਵਿਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਮੀਟਿੰਗ ਵਿਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨ੍ਹਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

(For more news apart from Balkar Singh assures to resolve legitimate demands of Sefai Sewaks and Municipal Work Unions, stay tuned to Rozana Spokesman)

Tags: balkar singh

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement