ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦਾ ਐਲਾਨ
Published : Dec 16, 2024, 2:31 pm IST
Updated : Dec 16, 2024, 2:33 pm IST
SHARE ARTICLE
 BJP's announcement regarding the Jalandhar Municipal Corporation elections
BJP's announcement regarding the Jalandhar Municipal Corporation elections

ਸ਼ਹਿਰ ’ਚ ਬਣੇਗੀ ਬਹੁ-ਮੰਜ਼ਿਲਾ ਪਾਰਕਿੰਗ, ਕੇਂਦਰ ਨਗਰ ਨਿਗਮ ਦੇ ਘਪਲਿਆਂ ਦੀ ਜਾਂਚ ਕਰਵਾਏਗਾ : ਕੇਡੀ ਭੰਡਾਰੀ

ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ’ਚ ਮਾਹੌਲ ਬਣ ਗਿਆ ਹੈ। ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਜਿਸ ’ਚ ਵਿਜ਼ਨ ਡਾਕੂਮੈਂਟ ਦਾ ਨਾਂ ਦਿਤਾ ਗਿਆ ਸੀ। ਇਸ ਨੂੰ ਮੁੱਦਾ ਬਣਾ ਕੇ ਉਹ ਚੋਣ ਲੜਨਗੇ, ਨਾਲ ਹੀ ਜੇਕਰ ਭਾਜਪਾ ਦਾ ਮੇਅਰ ਬਣਿਆ ਤਾਂ ਨਗਰ ਨਿਗਮ ਦੇ ਸਾਰੇ ਰੁਕੇ ਹੋਏ ਕੰਮ ਭਾਜਪਾ ਕਰੇਗੀ।

ਕੇਡੀ ਭੰਡਾਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਕਈ ਵਾਅਦੇ ਕੀਤੇ ਸਨ, ਜੋ ਪੂਰੇ ਨਹੀਂ ਹੋਏ ਤੇ ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰੀ ਏਜੰਸੀ ਤੋਂ ਮਾਮਲੇ ਦੀ ਜਾਂਚ ਕਰਵਾਉਣ ਲਈ ਪੱਤਰ ਲਿਖਾਂਗੇ। ਮਾਮਲੇ ’ਚ ਜੇ ਕਮੀਆਂ ਪਾਈਆਂ ਗਈਆਂ ਤਾਂ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਕੇਡੀ ਭੰਡਾਰੀ ਨੇ ਕਿਹਾ ਕਿ ਜਲੰਧਰ ’ਚ ਲੋਕਾਂ ਦੇ ਘਰਾਂ ’ਚ ਗੰਦਾ ਪਾਣੀ ਆ ਰਿਹਾ ਹੈ ਕਿਉਂਕਿ ਸੀਵਰੇਜ ਦੀ ਸਫ਼ਾਈ ਨਹੀਂ ਹੋ ਰਹੀ। ਸਾਡੀ ਪਾਰਟੀ ਸ਼ਹਿਰ ਦੇ ਹਰ ਪਾਸਿਓਂ ਸੀਵਰੇਜ ਦੀ ਸਮੱਸਿਆ ਦਾ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਹਰ ਸਮੱਸਿਆ ਨੂੰ ਖ਼ਤਮ ਕਰਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੇਅਰ ਬਣਨ ’ਤੇ ਪੂਰੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ।

ਭੰਡਾਰੀ ਨੇ ਕਿਹਾ ਕਿ ਸ਼ਹਿਰ ’ਚ ਕੂੜੇ ਕਾਰਨ ਬੁਰਾ ਹਾਲ ਹੈ। ਸਾਡਾ ਮੇਅਰ ਬਣਨ ’ਤੇ ਕੂੜਾ ਚੁੱਕਣ ਦਾ ਵਧੀਆ ਪ੍ਰਬੰਧ ਕਰਾਂਗੇ। ਅਸੀਂ ਸ਼ਹਿਰ ’ਚ ਬਹੁਮੰਜ਼ਿਲਾ ਪਾਰਕਿੰਗ ਬਣਾਵਾਂਗੇ ਤਾਂ ਜੋ ਲੋਕਾਂ ਨੂੰ ਪਾਰਕਿੰਗ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮੁਹੱਲਿਆਂ ਅਤੇ ਸੜਕਾਂ ’ਤੇ ਸੀਸੀਟੀਵੀ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement