Punjab News: ਰਾਜ ਚੋਣ ਕਮਿਸ਼ਨ ਨੂੰ ਮਿਲੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 

By : PARKASH

Published : Dec 16, 2024, 1:11 pm IST
Updated : Dec 16, 2024, 1:11 pm IST
SHARE ARTICLE
Opposition leader Partap Singh Bajwa meets State Election Commission
Opposition leader Partap Singh Bajwa meets State Election Commission

Punjab News: ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਧੱਕੇਸ਼ਾਹੀ ਦੇ ਇਲਜ਼ਾਮ

 

Punjab News: ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸ ਦੇ ਇਕ ਵਫ਼ਦ ਨੇ ਰਾਜ ਚੋਣ ਕਮਿਸ਼ਨ ਰਾਜ ਕੁਮਾਰ ਚੌਧਰੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਚੋਣਾਂ 'ਚ ਧੱਕੇਸ਼ਾਹੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਰਕਾਰ ਦੀਆਂ ਹਦਾਇਤਾਂ ’ਤੇ ਕੰਮ ਕਰ ਰਹੀ ਹੈ।

ਉਨ੍ਹਾਂ ਦੇ ਉਮੀਦਵਾਰਾਂ ਦੀ ਕੁੱਟਮਾਰ ਕੀਤੀ ਗਈ। ਨਾਮਜ਼ਦਗੀਆਂ ਵੀ ਦਾਖ਼ਲ ਨਹੀਂ ਹੋਣ ਦਿਤੀਆਂ ਗਈਆਂ। ਉਨ੍ਹਾਂ ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਹੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਕੰਮ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਨੇਤਾ ਡੱਲੇਵਾਲ ਦੇ ਮਾਮਲੇ ਵਿਚ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement