ਪੂਰਬੀ ਪੈਰੀਫ਼ਿਰਲ ਐਕਸਪ੍ਰੈਸ ਵੇਅ ’ਤੇ ਧੁੰਦ ਦਾ ਕਹਿਰ
Published : Jan 17, 2021, 12:19 am IST
Updated : Jan 17, 2021, 12:19 am IST
SHARE ARTICLE
image
image

ਪੂਰਬੀ ਪੈਰੀਫ਼ਿਰਲ ਐਕਸਪ੍ਰੈਸ ਵੇਅ ’ਤੇ ਧੁੰਦ ਦਾ ਕਹਿਰ

ਨੋਇਡਾ, 16 ਜਨਵਰੀ : ਦਿੱਲੀ ਐਨਸੀਆਰ ’ਚ ਸਨਿਚਰਵਾਰ ਸਵੇਰੇ ਤੋਂ ਹੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਰਿਹਾ। ਇਸ ਕਾਰਨ, ਗਾਜ਼ੀਆਬਾਦ ਵਿਚ ਪੂਰਬੀ ਪੈਰੀਫਿਰਲ ਐਕਸਪ੍ਰੈਸ ਵੇਅ ਤੇ 25 ਵਾਹਨ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਛੋਟੇ ਅਤੇ ਵੱਡੇ ਵਾਹਨ ਇਸ ਹਾਦਸੇ ਵਿਚ ਸ਼ਾਮਲ ਹਨ। ਪੁਲਿਸ ਮੌਕੇ ’ਤੇ ਪਹੁੰਚ ਗਈ ਹੈ।
ਕੋਹਰੇ ਦੇ ਕਹਿਰ ਅਤੇ ਸੜਕਾਂ ’ਤੇ ਪਈ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੈ, ਜਿਸ ਕਾਰਨ ਇਕ ਪਾਸੇ ਸੜਕਾਂ ’ਤੇ ਗੱਡੀਆਂ ਦੀ ਰਫ਼ਤਾਰ ਹੌਲੀ ਹੈ, ਉੱਥੇ ਹੀ ਬਹੁਤ ਸਾਰੀਆਂ ਰੇਲ ਗੱਡੀਆਂ ਪ੍ਰਭਾਵਤ ਹਨ। ਜਾਣਕਾਰੀ ਅਨੁਸਾਰ ਦਿੱਲੀ ਆਉਣ ਵਾਲੀਆਂ 24 ਟਰੇਨਾਂ ਲੇਟ ਹਨ। ਇਸ ਤੋਂ ਇਲਾਵਾ ਧੁੰਦ ਨੇ ਉਡਾਣਾਂ ਨੂੰ ਵੀ ਪ੍ਰਭਾਵਤ ਕੀਤਾ ਹੈ। ਦਿੱਲੀ ਵਿਚ ਅੱਜ ਕਈ ਥਾਵਾਂ ’ਤੇ ਵਿਜ਼ੀਬਿਲਟੀ ਜ਼ੀਰੋ ਹੈ ਅਤੇ ਕੁੱਝ ਇਲਾਕਿਆਂ ਵਿਚ ਸਿਰਫ਼ 2 ਤੋਂ 3 ਮੀਟਰ ਹੈ। ਅਜਿਹੀ ਸਥਿਤੀ ਵਿਚ ਰਾਹਗੀਰਾਂ ਨੂੰ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਅਜਿਹੇ ਹਨ ਕਿ ਵਾਹਨਾਂ ਦੀਆਂ ਲਾਈਟਾਂ ਚੱਲਣ ਤੋਂ ਬਾਅਦ ਵੀ ਵਿਜ਼ੀਬਿਲਟੀ ਇੰਨੀ ਘੱਟ ਹੈ ਕਿ ਸਾਹਮਣੇ ਦੇਖਣਾ ਮੁਸ਼ਕਲ ਹੈ।        (ਏਜੰਸੀ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement