ਟੀਕਾਕਰਨ ਮੁਹਿੰਮ ਨੂੰ ਲੈ ਕੇ ਲੋਕ ਅਫ਼ਵਾਹਾਂ ’ਤੇ ਨਾ ਦੇਣ ਧਿਆਨ : ਕੇਜਰੀਵਾਲ
Published : Jan 17, 2021, 12:17 am IST
Updated : Jan 17, 2021, 12:17 am IST
SHARE ARTICLE
image
image

ਟੀਕਾਕਰਨ ਮੁਹਿੰਮ ਨੂੰ ਲੈ ਕੇ ਲੋਕ ਅਫ਼ਵਾਹਾਂ ’ਤੇ ਨਾ ਦੇਣ ਧਿਆਨ : ਕੇਜਰੀਵਾਲ

ਨਵੀਂ ਦਿੱਲੀ, 16 ਜਨਵਰੀ : ਭਾਰਤ ’ਚ 16 ਜਨਵਰੀ ਤੋਂ ਦੁਨੀਆ ਦੀ ਸੱਭ ਤੋਂ ਵੱਡੀ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟੀਕਾਕਰਨ ਮੁਹਿੰਮ ਨੂੰ ਲੈ ਕੇੇ ਖੁਸ਼ੀ ਜ਼ਾਹਰ ਕੀਤੀ। ਕੇਜਰੀਵਾਲ, ਸਿਹਤ ਮੰਤਰੀ ਸਤੇਂਦਰ ਜੈਨ ਨਾਲ ਟੀਕਾਕਰਨ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ (ਐੱਲ. ਐੱਨ. ਜੇ. ਪੀ.) ਪੁੱਜੇ ਅਤੇ ਕੋਰੋਨਾ ਟੀਕਾਕਰਨ ਦਾ ਜਾਇਜ਼ਾ ਲਿਆ। 
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ 81 ਕੇਂਦਰਾਂ ’ਤੇ 8100 ਲੋਕਾਂ ਨੂੰ ਵੈਕਸੀਨ ਮਿਲੇਗੀ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫ਼ਵਾਹਾਂ ’ਤੇ ਧਿਆਨ ਨਾ ਦੇਣ। ਕੋਰੋਨਾ ਵੈਕਸੀਨ ਦੇ ਮਾਹਰਾਂ ਨੇ ਕਿਹਾ ਕਿ ਟੀਕੇ ਸੁਰੱਖਿਅਤ ਹਨ ਅਤੇ ਘਬਰਾਉਣ ਦੀ ਲੋੜ ਨਹੀਂ ਹੈ। ਅਖ਼ੀਰ ਕੋਰੋਨਾ ਤੋਂ ਛੁਟਕਾਰਾ ਮਿਲੇਗਾ ਪਰ ਵੈਕਸੀਨ ਲੈਣ ਤੋਂ ਬਾਅਦ ਵੀ ਮਾਸਕ ਅਤੇ ਸਮਾਜਿਕ ਦੂੂਰੀ ਦਾ ਪਾਲਣ ਕਰੋ। ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦਿੱਲੀ ’ਚ 1,000 ਕੇਂਦਰ ਬਣਾਏ ਜਾਣਗੇ।
ਉਧਰ ਦਿੱਲੀ ਦੇ ਸਿਹਤ ਮੰਤਰੀ ਜੈਨ ਨੇ ਕਿਹਾ ਕਿ ਦਿੱਲੀ ’ਚ ਅੱਜ ਟੀਕਾਕਰਨ ਸ਼ੁਰੂ ਹੋ ਗਿਆ ਹੈ। ਟੀਕਾਕਰਨ ਦਾ ਕੰਮ 81 ਕੇਂਦਰਾਂ ’ਤੇ ਜਾਰੀ ਹੈ। ਸਾਰੇ ਕੇਂਦਰਾਂ ’ਤੇ ਟੀਕਾਕਰਨ ਦੀ ਸ਼ੁਰੂਆਤ ਇਕੱਠੇ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ’ਚ ਜ਼ਿਆਦਾਤਰ ਕੇਂਦਰ ਹਸਪਤਾਲ ਹਨ। ਇਕ ਕੇਂਦਰ ’ਚ 100 ਲੋਕਾਂ ਨੂੰ ਵੈਕਸੀਨ ਲਾਈ ਜਾਵੇਗੀ। ਕੁੱਲ ਮਿਲਾ ਕੇ 81,00 ਲੋਕਾਂ ਨੂੰ ਵੈਕਸੀਨ ਲਾਉਣ ਦੀ ਯੋਜਨਾ ਹੈ।    (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement