ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਦੇ ਡੁਬਦੇ ਬੇੜੇ ਨੂੰ ਬਚਾਉਣ ਦਾ ਦਿਤਾ ਸੱਦਾ
Published : Jan 17, 2022, 12:18 am IST
Updated : Jan 17, 2022, 12:18 am IST
SHARE ARTICLE
image
image

ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਦੇ ਡੁਬਦੇ ਬੇੜੇ ਨੂੰ ਬਚਾਉਣ ਦਾ ਦਿਤਾ ਸੱਦਾ

ਕੋਟਕਪੂਰਾ, 16 ਜਨਵਰੀ (ਗੁਰਿੰਦਰ ਸਿੰਘ) : ਕਾਂਗਰਸ, ਅਖੌਤੀ ਅਕਾਲੀ ਦਲ, ਭਾਜਪਾ ਤੇ ਭਾਵੇਂ ਹੋਵੇ ਕੇਜਰੀਵਾਲ, ਕਿਸਾਨ ਭਰਾਵੋ ਇਹ ਸਾਰੇ ਹਨ ਦਿੱਲੀ ਦੇ ਦਲਾਲ। ਉਕਤ ਨਾਹਰਾ ਬੁਲੰਦ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਆਖਿਆ ਕਿ ਜਿਵੇਂ ਅਸੀਂ ਮਾਘੀ ਦੇ ਇਤਿਹਾਸਕ ਦਿਹਾੜੇ ਮੌਕੇ ਲੋਕਾਂ ਨੂੰ ਆਪੋ-ਅਪਣੇ ਬੇਦਾਵੇ ਖ਼ੁਦ ਪਾੜਨ ਦਾ ਸੱਦਾ ਦਿਤਾ ਸੀ, ਉਸੇ ਤਰ੍ਹਾਂ ਹੁਣ ਡੁੁਬਦੇ ਜਾ ਰਹੇ ਪੰਜਾਬ ਦੇ ਬੇੜੇ ਨੂੰ ਬਚਾਉਣ ਲਈ ਕਾਂਗਰਸ, ਅਖੌਤੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਸਮਝਣ ਅਤੇ ਹੋਰਨਾਂ ਨੂੰ ਸਮਝਾਉਣ ਦੀ ਲੋੜ ਹੈ। 
ਗੁਰਦਵਾਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਇਨਸਾਫ਼ ਮੋਰਚੇ ਦੇ 200ਵੇਂ ਦਿਨ ਅਪਣੇ ਸੰਬੋਧਨ ਦੌਰਾਨ ਜਸਕਰਨ ਸਿੰਘ ਨੇ ਆਖਿਆ ਕਿ ਬੇਅਦਬੀ ਮਾਮਲਿਆਂ ਦਾ ਇਨਸਾਫ਼ ਲੈਣ ਲਈ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਗੁਆਂਢੀ ਰਾਜਾਂ ਤੋਂ ਵੀ ਸਿੰਘ-ਸਿੰਘਣੀਆਂ ਅਤੇ ਗ਼ੈਰ ਸਿੱਖਾਂ ਵਲੋਂ ਗਿ੍ਰਫ਼ਤਾਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਾਰਟੀ ਦੇ ਜਨਰਲ ਸਕੱਤਰਾਂ ਪ੍ਰੋ. ਮਹਿੰਦਰਪਾਲ ਸਿੰਘ ਅਤੇ ਹਰਭਜਨ ਸਿੰਘ ਕਸ਼ਮੀਰੀ ਨੇ ਆਖਿਆ ਕਿ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਦੇ ਕਰੀਬ ਸਾਰੇ ਹਲਕਿਆਂ ਵਿਚ ਸਾਫ਼ ਸੁਥਰੇ ਅਕਸ ਅਤੇ ਕੁਰਬਾਨੀ ਵਾਲੇ ਪ੍ਰਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਹੀ ਮੈਦਾਨ ਵਿਚ ਉਤਾਰਿਆ ਗਿਆ ਹੈ ਤਾਂ ਜੋ ਪਿਛਲੇ 75 ਸਾਲਾਂ ਤੋਂ ਪੰਜਾਬ ਨੂੰ ਲੁੱਟਦੀਆਂ ਆ ਰਹੀਆਂ ਰਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ। 
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਢੁੱਡੀ ਮੁਤਾਬਿਕ 197ਵੇਂ ਜੱਥੇ ਵਿਚ ਸ਼ਾਮਲ ਜ਼ਿਲ੍ਹਾ ਪਟਿਆਲਾ ਦੇ ਹਰਿੰਦਰਪਾਲ ਸਿੰਘ, ਗਗਨਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਸ਼ੇਰ ਸਿੰਘ, ਪਰਮਜੋਤ ਸਿੰਘ, ਸਤਨਾਮ ਸਿੰਘ, ਹਰਮੀਤ ਸਿੰਘ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਕੌਰ, ਜਸਲੀਨ ਕੌਰ, ਸੰਧਿਆ ਕੌਰ ਆਦਿ 10 ਸਿੰਘਾਂ ਅਤੇ 6 ਸਿੰਘਣੀਆਂ ਦਾ ਅਰਦਾਸ-ਬੇਨਤੀ ਉਪਰੰਤ ਸਿਰੋਪਾਉ ਦੀ ਬਖ਼ਸ਼ਿਸ਼ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਦਸਿਆ ਕਿ ਉਕਤ ਸਿੰਘ-ਸਿੰਘਣੀਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਗਿ੍ਰਫ਼ਤਾਰੀ ਦਿਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement