ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਵਾਉਣ ਦੇ ਐਲਾਨ ਮਗਰੋਂ ਬਾਗ਼ੋਬਾਗ਼ ਹੋਏ ਲੋਕ, ਕੀਤਾ CM ਭਗਵੰਤ ਮਾਨ ਦਾ ਧੰਨਵਾਦ

By : GAGANDEEP

Published : Jan 17, 2023, 5:38 pm IST
Updated : Jan 17, 2023, 5:39 pm IST
SHARE ARTICLE
photo
photo

'ਸੀਐਮ ਮਾਨ ਨੇ ਜ਼ੀਰਾ ਫੈਕਟਰੀ ਬੰਦ ਕਰਨ ਨਾਲ ਦੱਸ ਦਿੱਤਾ ਕਿ ਉਹ ਪਾਣੀਆਂ ਦੇ ਰਾਖੇ ਹਨ'

 

ਜ਼ੀਰਾ:  ਪੰਜਾਬ ਸਰਕਾਰ ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ।  ਇਸ ਦੌਰਾਨ ਜ਼ੀਰਾ ਸ਼ਰਾਬ ਫੈਕਟਰੀ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ।

 ਪੜ੍ਹੋ ਹੋਰ ਖਬਰਾਂ- ਜੂਨ 2024 ਤੱਕ ਭਾਜਪਾ ਦੇ ਕੌਮੀ ਪ੍ਰਧਾਨ ਬਣੇ ਰਹਿਣਗੇ ਜੇਪੀ ਨੱਡਾ, ਕਾਰਜਕਾਲ ਵਿਚ ਇਕ ਸਾਲ ਦਾ ਹੋਇਆ ਵਾਧਾ

ਇਸ ਦੇ ਨਾਲ ਹੀ ਪਿੰਡ ਮਨਸੂਰਵਾਲ ਕਲਾਂ (ਜ਼ੀਰਾ) ਦੇ ਸਰਪੰਚ ਗੁਰਮੇਲ ਸਿੰਘ, ਫਿਰੋਜ਼ਪੁਰ ਰੇਂਜ ਦੇ ਆਈਜੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਪ੍ਰੈਸ ਕਾਨਫਰੰਸ ਕਰ ਸੀਐਮ ਮਾਨ ਦਾ ਧੰਨਵਾਦ ਕੀਤਾ ਗਿਆ। ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਦੇਰ ਆਏ ਦੁਰੱਸਤ ਆਏ। ਸੀਐਮ ਮਾਨ ਨੇ ਜ਼ੀਰਾ ਫੈਕਟਰੀ ਬੰਦ ਕਰਨ ਨਾਲ ਦੱਸ ਦਿੱਤਾ ਕਿ ਉਹ ਪਾਣੀਆਂ ਦੇ ਰਾਖੇ ਹਨ।

 ਪੜ੍ਹੋ ਹੋਰ ਖਬਰਾਂ- ਮਰੀਜ਼ ਨੂੰ ਲੈ ਕੇ ਜਾ ਰਹੀ ਇੱਕ ਐਂਬੂਲੈਂਸ ਦੀ ਟਰੱਕ ਨਾਲ ਹੋਈ ਟੱਕਰ, 6 ਮੌਤਾਂ

ਉਹ ਪੰਜਾਬ ਦੀ ਧਰਤੀ, ਪਾਣੀ ਤੇ ਹਵਾ ਬਚਾਉਣ ਲਈ ਲੋਕਾਂ ਨਾਲ ਖੜ੍ਹ ਗਏ ਹਨ। ਉਹਨਾਂ ਕਿਹਾ ਕਿ ਇਸ ਮੋਰਚੇ ਵਿਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ, ਮੀਡੀਆ, ਵਾਤਾਵਰਨ ਪ੍ਰੇਮੀਆਂ ਦਾ ਧੰਨਵਾਦ। ਇਹਨਾਂ ਲੋਕਾਂ ਨੇ ਮੋਰਚੇ ਵਿਚ ਸ਼ਾਂਤਮਈ ਮਾਹੌਲ ਬਣਾ ਕੇ ਰੱਖਿਆ। ਇਸ ਦੇ ਨਾਲ ਹੀ ਜੀ ਨੇ ਗੱਲਬਾਤ ਕਰਦਿਆਂ  ਫਿਰੋਜ਼ਪੁਰ ਰੇਂਜ ਦੇ ਆਈਜੀ ਗੁਰਿੰਦਰ ਸਿੰਘ ਢਿੱਲੋਂ  ਨੇ ਕਿਹਾ ਕਿ ਇਲਾਕੇ ਦੀ ਬਿਹਤਰੀ ਵਾਸਤੇ ਸਰਕਾਰ ਨੇ ਫੈਕਟਰੀ ਬੰਦ ਕਰਨ ਦਾ ਫੈਸਲਾ ਕੀਤਾ। ਸੀਐਮ ਦੇ ਇਸ ਫੈਸਲੇ ਦੀ ਸਾਰਿਆਂ ਨੇ ਸ਼ਲਾਘਾ ਕੀਤੀ ਹੈ। ਲੋਕਾਂ ਨੇ ਮੋਰਚੇ 'ਚ ਅਮਨ, ਸ਼ਾਂਤੀ ਬਣਾਈ ਰੱਖੀ। ਲੋਕਾਂ ਨੂੰ ਜੋ ਵੀ ਸਮੱਸਿਆ ਆਈ ਪ੍ਰਸ਼ਾਸਨ ਨੇ ਉਹਨਾਂ ਨੂੰ ਹੱਲ ਵੀ ਕੀਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement