ਲੁਧਿਆਣਾ 'ਚ ਇਨਸਾਨੀਅਤ ਫਿਰ ਹੋਈ ਸ਼ਰਮਸਾਰ, 4 ਸਾਲਾ ਬੱਚੀ ਨਾਲ ਕੀਤਾ ਬਲਾਤਕਾਰ

By : GAGANDEEP

Published : Jan 17, 2023, 2:10 pm IST
Updated : Jan 17, 2023, 2:10 pm IST
SHARE ARTICLE
PHOTO
PHOTO

ਪੁਲਿਸ ਨੇ CCTV ਦੀ ਜਾਂਚ ਕਰਕੇ ਦੋਸ਼ੀ ਦੀ ਭਾਲ ਕੀਤੀ ਸ਼ੁਰੂ

 

ਲੁਧਿਆਣਾ: ਲੁਧਿਆਣਾ ਦੇ ਸਾਹਨੇਵਾਲ ਥਾਣੇ ਵਿੱਚ ਪੈਂਦੇ ਕੰਗਣਵਾਲ ਨੇੜੇ ਇੱਕ ਸਾਈਕਲ ਸਵਾਰ ਨੌਜਵਾਨ ਨੇ 4 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ। ਨੌਜਵਾਨ ਲੜਕੀ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਗਿਆ। ਇਹ ਘਿਨਾਉਣੀ ਹਰਕਤ ਕਰਨ ਤੋਂ ਬਾਅਦ ਉਹ ਉਸ ਨੂੰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ।

ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਗਲੀ ਵਿੱਚ ਖੇਡ ਰਹੀ ਸੀ। ਜਦੋਂ ਕਾਫੀ ਦੇਰ ਤੱਕ ਬੇਟੀ ਨਹੀਂ ਮਿਲੀ ਤਾਂ ਉਨ੍ਹਾਂ ਨੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਸੂਚਨਾ ਮਿਲੀ ਕਿ ਜਸਪਾਲ ਬੰਗੜ ਦੇ ਰਸਤੇ ਵਿੱਚ ਲੋਕਾਂ ਨੂੰ ਬੱਚੀ ਮਿਲੀ ਹੈ। ਜਦੋਂ ਉਹ ਉਸ ਨੂੰ ਘਰ ਲੈ ਕੇ ਆਇਆ ਤਾਂ ਉਸ ਦੇ ਕੱਪੜਿਆਂ 'ਤੇ ਖੂਨ ਦੇ ਨਿਸ਼ਾਨ ਸਨ। ਰਿਸ਼ਤੇਦਾਰਾਂ ਨੇ ਜਦੋਂ ਲੜਕੀ ਤੋਂ ਇਸ ਬਾਰੇ ਪੁੱਛਿਆ ਤਾਂ ਉਸ ਨੇ ਸਾਰੀ ਘਟਨਾ ਬਾਰੇ ਦੱਸਿਆ।

ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਜਦੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਤਾਂ ਇੱਕ ਨੌਜਵਾਨ ਲੜਕੀ ਨੂੰ ਸਾਈਕਲ ’ਤੇ ਲਿਜਾਂਦਾ ਨਜ਼ਰ ਆਇਆ। ਪੁਲਿਸ ਨੇ ਪਿਤਾ ਦੀ ਸ਼ਿਕਾਇਤ 'ਤੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਫੁਟੇਜ ਦੇ ਆਧਾਰ 'ਤੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement